10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕਾਂਗਰਸੀ ਵਰਕਰਾਂ ਨੂੰ ਨਗਰ ਕੌਂਸਲ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ-ਸਿੰਗਲਾ <br/>

Ad Position 21
No active advertisement
ਅਜੀਤ ਡੈਸਕ 11-03-2026
ਬੁਢਲਾਡਾ, 10 ਮਾਰਚ (ਸੁਨੀਲ ਮਨਚੰਦਾ)- ਪੰਜਾਬ 'ਚ ਕਿਸੇ ਵੀ ਸਮੇਂ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ ਹੈ | ਇਸ ਨੂੰ ਮੱਦੇਨਜ਼ਰ ਰੱਖਦਿਆਂ ਕਾਂਗਰਸ ਪਾਰਟੀ ਬੂਥ ਪੱਧਰ 'ਤੇ ਵਰਕਰਾਂ ਨਾਲ ਤਾਲਮੇਲ ਕਰ ਕੇ ਚੋਣਾਂ 'ਚ ਉਮੀਦਵਾਰ ਖੜ੍ਹੇ ਕਰੇਗੀ | ਇਹ ਪ੍ਰਗਟਾਵਾ ਇੱਥੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਹੇ | ਉਨ੍ਹਾਂ ਕਿਹਾ ਕਿ ਬੁਢਲਾਡਾ ਸ਼ਹਿਰ ਦੇ 19 ਵਾਰਡਾਂ 'ਚ ਯੋਗ ਜਿੱਤਣ ਵਾਲੇ ਉਮੀਦਵਾਰਾਂ ਨੂੰ ਪਾਰਟੀ ਟਿਕਟ ਦੇਵੇਗੀ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ 19 ਵਾਰਡਾਂ 'ਚ ਬੂਥ ਪੱਧਰ ਅਤੇ ਬੂਥ ਕਮੇਟੀਆਂ ਬਣਾਉਣ ਲਈ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਕੌਂਸਲਰ ਹਰਵਿੰਦਰਦੀਪ ਸਿੰਘ ਸਵੀਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਹਰ ਵਾਰਡ 'ਚ ਸੀਨੀਅਰ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਵਾਰਡ ਸੰਪਰਕ ਮੁਹਿੰਮ ਸ਼ੁਰੂ ਕਰ ਕੇ ਯੋਗ ਉਮੀਦਵਾਰ ਦੀ ਚੋਣ ਕਰਨ ਅਤੇ ਕਮੇਟੀਆਂ ਦਾ ਗਠਨ ਕਰਨ | ਕਾਂਗਰਸ ਆਗੂ ਸਤਪਾਲ ਸਿੰਘ ਮੂਲੇਵਾਲਾ, ਹਰਬੰਸ ਸਿੰਘ ਖਿੱਪਲ, ਜਗਦੀਸ਼ ਕੁਮਾਰ ਭੋਲਾ, ਕਮਲਇੰਦਰ ਜੈਨ, ਡੀ. ਸੀ. ਕੁਮਾਰ, ਮੇਘਰਾਜ, ਰਾਜੂ ਕੁਮਾਰ, ਅਮਰਨਾਥ ਨੰਦਗੜ੍ਹੀਆ, ਗੁਰਿੰਦਰ ਮੋਹਨ, ਜੋਨੀ ਚਾਹਤ, ਵਿਜੈ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੱੁਤਿਆਂ ਦੀ ਨੋਚੀ ਅਣਪਛਾਤੀ ਲਾਸ਼ ਮਿਲੀ ਅਗਲੀ ਖ਼ਬਰ ਹਰਿੰਦਰ ਸਿੰਘ ਨੇ ਮਾਰਕੀਟ ਕਮੇਟੀ ਬੁਢਲਾਡਾ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ <br/>
Ad Position 24