10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਡੀ.ਸੀ. ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 11-03-2026
ਮਾਨਸਾ, 10 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਕਰਵਾਇਆ ਗਿਆ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਲੋਕਤੰਤਰੀ ਪ੍ਰਕਿਰਿਆ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਉਣ ਵਿਚ ਔਰਤ ਬੀ.ਐਲ.ਓਜ਼ ਦੀ ਭੂਮਿਕਾ ਸ਼ਲਾਘਾਯੋਗ ਹੈ | ਉਨ੍ਹਾਂ ਫ਼ਖਰ ਮਹਿਸੂਸ ਕੀਤਾ ਕਿ ਅਜੋਕੇ ਤੇਜ਼ ਤਰਾਰ ਜ਼ਮਾਨੇ 'ਚ ਅÏਰਤਾਂ ਹਰ ਖੇਤਰ ਵਿਚ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਜਦਕਿ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਔਰਤ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਔਰਤ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਭਵਿੱਖ ਵਿਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ | ਇਸ ਮੌਕੇ ਚੋਣ ਤਹਿਸੀਲਦਾਰ ਸ਼ਿਵਾਨੀ ਅਰੋੜਾ ਤੇ ਹੋਰ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਵਲੋਂ ਕੀਤੀ ਜਾ ਰਹੀ 21 ਦੀ ਰੈਲੀ ਵਿਰੋਧੀਆਂ ਦੀ ਨੀਂਦ ਉਡਾ ਦੇਵੇਗੀ- ਜਥੇ: ਲੰਗਾਹ <br/> ਅਗਲੀ ਖ਼ਬਰ ਬੁਢਲਾਡਾ ਵਿਖੇ 5 ਦਿਨਾਂ ਰੋਗ ਮੁਕਤ ਕੈਂਪ ਸ਼ੁਰੂ <br/>
Ad Position 24