09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੜਤਾਲ ਲਈ ਐੱਸ.ਡੀ.ਐੱਮ. ਸਮੇਤ 5 ਮੈਂਬਰੀ ਕਮੇਟੀ ਗਠਿਤ <br/> ਡੀ. ਸੀ. ਵਲੋਂ ਨਵੀਂ ਬਣੀ ਸੜਕ 'ਤੇ ਘਟੀਆ ਮਟੀਰੀਅਲ ਵਰਤਣ ਦੇ ਮਾਮਲੇ 'ਚ ਜਾਂਚ ਦੇ ਹੁਕਮ <br/>

Ad Position 21
No active advertisement
ਅਜੀਤ ਡੈਸਕ 03-04-2026
ਮਾਨਸਾ, 2 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਤੋਂ ਮਾਨਸਾ ਖ਼ੁਰਦ ਨੂੰ ਜਾਣ ਵਾਲੀ ਨਵੀਂ ਬਣੀ ਆਰ.ਸੀ.ਸੀ. ਸੜਕ ਦੇ ਟੁੱਟਣ ਅਤੇ ਘਟੀਆ ਮਟੀਰੀਅਲ ਵਰਤਣ ਦੇ ਮਾਮਲੇ 'ਚ ਜਾਂਚ ਦੇ ਹੁਕਮ ਜਾਰੀ ਕੀਤੇ ਹਨ | ਕਾਬਲੇ-ਗ਼ੌਰ ਰਹੇ ਇਸ ਸੜਕ ਦਾ ਕੁਝ ਹਿੱਸਾ ਮਹਿਨਾ ਕੁ ਪਹਿਲਾ ਬਣਿਆ ਸੀ, ਜੋ ਟੁੱਟਣ ਵੀ ਲੱਗ ਗਿਆ ਹੈ | ਇਸ ਮੁੱਦੇ ਨੂੰ ਲੈ ਕੇ ਜਿੱਥੇ 21 ਮੈਂਬਰੀ ਸੰਘਰਸ਼ ਕਮੇਟੀ ਨੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਸੀ ਉੱਥੇ ਬਿਜਲੀ ਤੇ ਪਿ੍ੰਟ ਮੀਡੀਆ 'ਚ ਵੀ ਇਹ ਮਾਮਲਾ ਧੜੱਲੇ ਨਾਲ ਉੱਠਿਆ | ਡੀ.ਸੀ. ਨੇ ਮਾਮਲੇ ਦੀ ਗੰਭੀਰਤਾ ਨੂੰ ਲੈਂਦਿਆਂ ਅਧਿਕਾਰੀਆਂ ਨਾਲ ਸੜਕ ਦਾ ਜਾਇਜ਼ਾ ਲਿਆ ਅਤੇ ਸੜਕ ਟੁੱਟਣ ਤੇ ਘਟੀਆ ਮਟੀਰੀਅਲ ਵਰਤਣ ਦੀਆਂ ਸ਼ਿਕਾਇਤਾਂ 'ਤੇ ਐਕਸ਼ਨ ਲੈਂਦਿਆਂ ਤਕਨੀਕੀ ਪੜਤਾਲ ਲਈ 5 ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਮੇਟੀ 'ਚ ਐੱਸ.ਡੀ.ਐਮ. ਮਾਨਸਾ ਤੋਂ ਇਲਾਵਾ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ, ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ, ਕਾਰਜ ਸਾਧਕ ਅਫ਼ਸਰ ਤੇ ਮਿਊਾਸੀਪਲ ਇੰਜੀਨੀਅਰ ਨਗਰ ਕੌਂਸਲ ਮਾਨਸਾ ਸ਼ਾਮਿਲ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਕਮੇਟੀ ਵਲੋਂ ਸੜਕ ਦੀ ਪੈਮਾਇਸ਼ ਅਤੇ ਮਟੀਰੀਅਲ ਦੀ ਗੁਣਵੱਤਾ ਪਰਖਣ ਲਈ ਸੈਂਪਲਿੰਗ ਦੇ ਨਾਲ ਹੀ ਡੀ.ਐਨ.ਆਈ.ਟੀ. ਅਤੇ ਟੈਂਡਰ ਪ੍ਰਕਿਰਿਆ ਦੇ ਸਮੁੱਚੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ | ਉਨ੍ਹਾਂ ਮੌਕੇ 'ਤੇ ਹਾਜ਼ਰ ਨਗਰ ਕੌਂਸਲ ਦੇ ਈ.ਓ. ਕੁਲਦੀਪ ਸਿੰਘ ਧਾਲੀਵਾਲ ਨੂੰ ਸੜਕ ਨਿਰਮਾਣ ਸਬੰਧਿਤ ਰਿਕਾਰਡ ਤੁਰੰਤ ਕਮੇਟੀ ਕੋਲ ਪੇਸ਼ ਕਰਨ ਦੀ ਹਦਾਇਤ ਵੀ ਕੀਤੀ | ਸੜਕ ਦਾ ਜਾਇਜ਼ਾ ਲੈਣ ਮੌਕੇ ਡੀ.ਸੀ. ਨਾਲ ਏ.ਡੀ.ਸੀ. ਅਨੁਪਿ੍ਤਾ ਜੌਹਲ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ ਵੀ ਹਾਜ਼ਰ ਸਨ | ਉੱਧਰ ਦੂਸਰੇ ਪਾਸੇ ਸੰਘਰਸ਼ ਕਮੇਟੀ ਦਾ ਆਗੂ ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਕਿਹਾ ਕਿ ਇਸ ਮਾਮਲੇ 'ਚ ਨਤੀਜਾ ਮਿਲਣ ਅਤੇ ਸੜਕ ਦੁਬਾਰਾ ਬਣਨ ਤੱਕ ਸੰਘਰਸ਼ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਲੋਂ ਨਵੀਂ ਬਣੀ ਸੜਕ 'ਤੇ ਘਟੀਆ ਮਟੀਰੀਅਲ ਵਰਤਣ ਦੇ ਮਾਮਲੇ 'ਚ ਜਾਂਚ ਦੇ ਹੁਕਮ <br/> ਅਗਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਇਕੱਤਰਤਾ ਦੌਰਾਨ ਭਖਦੇ ਕਿਸਾਨੀ ਮੁੱਦਿਆਂ 'ਤੇ ਅਹਿਮ ਚਰਚਾ <br/>
Ad Position 24