09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰਨ ਨੂੰ ਲੈ ਕੇ ਰੈਲੀ ਕੀਤੀ <br/>

Ad Position 21
No active advertisement
ਸਰਦੂਲਗੜ੍ਹ ਵਿਖੇ ਰੈਲੀ ਕੱਢਣ ਮੌਕੇ ਜਨਤਕ ਜਥੇਬੰਦੀਆਂ ਦੇ ਕਾਰਕੁੰਨ | ਤਸਵੀਰ : ਜੀ.ਐਮ.ਅਰੋੜਾ <br/> 03-04-2026

ਸਰਦੂਲਗੜ੍ਹ, 2 ਅਪ੍ਰੈਲ (ਜੀ.ਐਮ.ਅਰੋੜਾ)-ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰਵਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਰੈਲੀ ਕੀਤੀ ਗਈ | ਜ਼ਿਲ੍ਹਾ ਆਗੂ ਆਤਮਾ ਰਾਮ ਸਰਦੂਲਗੜ੍ਹ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਅਤੇ ਪੰਜਾਬ ਦੀ ਆਪ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਕਿਰਤ ਕੋਡ ਕਿਰਤੀਆਂ ਨੂੰ ਬੰਧੂਆ ਮਜ਼ਦੂਰ ਬਣਾਉਣ ਲਈ ਕਾਰਪੋਰੇਟਾਂ ਦੀ ਸਾਜ਼ਿਸ਼ਾਂ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਉਦਯੋਗਾਂ ਨੂੰ ਸਸਤੀ ਲੇਬਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੇਂਡੂ ਖੇਤਰ ਦੇ ਮਜ਼ਦੂਰਾਂ ਨੂੰ ਸੀਮਤ ਦਿਨਾਂ ਲਈ ਰੁਜ਼ਗਾਰ ਦੀ ਗਰੰਟੀ ਕਰਨ ਵਾਲੇ ਮਨਰੇਗਾ ਕਾਨੂੰਨ ਦਾ ਭੋਗ ਪਾ ਦਿੱਤਾ ਗਿਆ ਹੈ, ਜਿਸ ਦੇ ਰੋਸ ਵਜੋਂ ਅੱਜ ਦੇ ਦਿਨ ਨੂੰ ਪੂਰੇ ਦੇਸ਼ ਵਿਚ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਸੀ. ਟੀ. ਯੂ. ਦੇ ਸੂਬਾਈ ਆਗੂ ਲਾਲ ਚੰਦ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪ੍ਰਸਤਾਵਿਤ ਬਿਜਲੀ ਸੋਧ ਤੇ ਬੀਜ ਐਕਟ 2025 ਰਾਹੀਂ ਮੋਦੀ ਸਰਕਾਰ ਫੈਡਰਲ ਅਧਿਕਾਰਾਂ ਦਾ ਖ਼ਾਤਮਾ ਕਰਨਾ ਚਾਹੁੰਦੀ ਹੈ | ਖੇਤੀ ਸੈਕਟਰ ਨੂੰ ਬਹੁਕੌਮੀ ਕੰਪਨੀਆਂ ਤੇ ਜੁੰਡੀ ਪੂੰਜੀਪਤੀਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸੁਰੇਸ਼ ਸਿੰਘ ਪੰਜਾਬ ਕਿਸਾਨ ਯੂਨੀਅਨ ਕੁੱਲਰੀਆਂ ਇਕਾਈ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਖੇਤੀ ਹਾਦਸਿਆਂ ਦੇ ਪੀੜਤ ਮਜ਼ਦੂਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ <br/>
Ad Position 24