09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੰਗਤ ਹਸਪਤਾਲ 'ਚ 14 ਸਾਲ ਦੇ ਲੰਮੇ ਅਰਸੇ ਤੋਂ ਬਾਅਦ ਆਪ੍ਰੇਸ਼ਨ ਥੀਏਟਰ ਦੁਆਰਾ ਸ਼ੁਰੂ ਹੋਇਆ <br/>

Ad Position 21
No active advertisement
ਅਜੀਤ ਡੈਸਕ 03-04-2026
ਸੰਗਤ ਮੰਡੀ, 2 ਅਪ੍ਰੈਲ (ਸੁਖਤੇਜ ਧਾਲੀਵਾਲ)-ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਕੌਸ਼ਲ ਦੇ ਉੱਦਮਾਂ ਸਦਕਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਪਾਮਿਲ ਬਾਂਸਲ ਦੀ ਮਿਹਨਤ ਹੇਠ 14 ਸਾਲ ਦੇ ਲੰਮੇ ਅਰਸੇ ਤੋਂ ਬਾਅਦ ਅੱਜ ਸਰਕਾਰੀ ਸਿਹਤ ਕੇਂਦਰ ਸੰਗਤ ਵਿਖੇ ਅਪਰੇਸ਼ਨ ਸ਼ੁਰੂ ਹੋਏ ਹਨ | ਅੱਜ ਹਸਪਤਾਲ ਵਿਖੇ ਸਰਜਨ ਡਾ: ਵਿਰੇਸ਼ਵਰ ਚਾਵਲਾ ਅਤੇ ਸਰਜਨ ਡਾ: ਅੰਕੂਸ਼ ਮੌਂਗਾ ਦੀ ਸਾਂਝੀ ਟੀਮ ਨੇ ਨਲਬੰਦੀ ਦੇ ਚਾਰ ਆਪਰੇਸ਼ਨ ਕੀਤੇ | ਹਸਪਤਾਲ ਦੇ ਐੱਸ ਐਮ ਓ ਡਾ: ਪਾਮਿਲ ਬਾਂਸਲ ਨੇ ਆਪ੍ਰੇਸ਼ਨ ਥੀਏਟਰ ਦੀ ਸ਼ੁਰੂਆਤ ਕਰਨ ਮੌਕੇ ਸਮੂਹ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸੰਗਤ ਹਸਪਤਾਲ ਵਿਚ ਸਿਵਲ ਸਰਜਨ ਡਾ: ਤਪਿੰਦਰਜੋਤ ਕੌਸ਼ਲ ਦੇ ਸਹਿਯੋਗ ਨਾਲ ਸੇਵਾਵਾਂ ਨੂੰ ਹੋਰ ਵੀ ਬਿਹਤਰ ਬਣਾਇਆ ਜਾ ਰਿਹਾ ਹੈ | ਜਿਸ ਲਈ ਏਮਜ਼ ਬਠਿੰਡਾ ਦੀ ਮੈਡੀਕਲ ਟੀਮ ਵੱਲੋਂ ਵੀ ਸਹਿਯੋਗ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸੰਗਤ ਹਸਪਤਾਲ ਵਿਚ ਸਟਾਫ ਦੀ ਘਾਟ ਤੇ ਹੋਰ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਆਪਰੇਸ਼ਨ ਥੀਏਟਰ ਬੰਦ ਪਿਆ ਸੀ | ਉਨ੍ਹਾਂ ਕਿਹਾ ਕਿ ਸੰਗਤ ਹਸਪਤਾਲ ਵਿਖੇ ਮਹੀਨੇ ਦੇ ਹਰ ਪਹਿਲੇ ਅਤੇ ਤੀਜੇ ਵੀਰਵਾਰ ਨੂੰ ਨਲਬੰਦੀ ਦੇ ਅਪਰੇਸ਼ਨ ਕੀਤੇ ਜਾਣਗੇ | ਇਸ ਤੋਂ ਇਲਾਵਾ ਮਾਈਨਰ ਸਰਜਰੀਆਂ ਵੀ ਜਲਦ ਸ਼ੁਰੂ ਕਰ ਦਿਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸੰਗਤ ਹਸਪਤਾਲ ਵਿਖੇ ਹਰ ਮੰਗਲਵਾਰ ਅਤੇ ਵੀਰਵਾਰ ਨੂੰ ਅੱਖਾਂ ਦੇ ਮਾਹਿਰ ਡਾਕਟਰ, ਹਰ ਸ਼ਨੀਵਾਰ ਚਮੜੀ ਰੋਗਾਂ ਦੇ ਮਾਹਿਰ ਡਾਕਟਰ, ਸੋਮਵਾਰ ਤੇ ਮੰਗਲਵਾਰ ਨੂੰ ਐਮ ਡੀ ਮੈਡੀਸਨ ਤੋਂ ਇਲਾਵਾ ਮੈਡੀਕਲ ਅਫ਼ਸਰ ਸਰਜਨ ਸਾਰੇ ਦਿਨ ਉਪਲੱਬਧ ਹੁੰਦੇ ਹਨ | ਇਸ ਮੌਕੇ ਅੱਜ ਦੇ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਡਾ: ਰੋਹਿਤ ਕੁਮਾਰ, ਜਗਰੂਪ ਸਿੰਘ, ਰਵਿੰਦਰਜੀਤ ਕੌਰ, ਜਸਵੀਰ ਕੌਰ, ਜਤਿੰਦਰ ਕੌਰ, ਪਰਮਿੰਦਰ ਸਿੰਘ, ਅਮਰਜੀਤ ਕੌਰ, ਸ਼ਿਵ ਕੁਮਾਰ ਆਦਿ ਸਟਾਫ਼ ਨੇ ਸਹਿਯੋਗ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸੋਹਣਾ ਸਿੰਘ ਕਲੀਪੁਰ ਦੀ ਮਾਤਾ ਗੁਰਮੇਲ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਕਾਂਗਰਸ ਵਲੋਂ ਰਾਜ ਭਰ 'ਚ ਵਰਕਰਾਂ ਨੂੰ ਵੋਟਾਂ ਦੀ ਸੁਧਾਈ ਸੰਬੰਧੀ ਕੀਤਾ ਜਾ ਰਿਹੈ ਜਾਗਰੂਕ-ਅਮਨ ਸਿੰਗਲਾ
Ad Position 24