09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੋਹਣਾ ਸਿੰਘ ਕਲੀਪੁਰ ਦੀ ਮਾਤਾ ਗੁਰਮੇਲ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 03-04-2026
ਬੁਢਲਾਡਾ, 2 ਅਪ੍ਰੈਲ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਹਿਕਾਰਤਾ ਬੈਂਕ ਮਾਨਸਾ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ ਦੇ ਮਾਤਾ ਗੁਰਮੇਲ ਕੌਰ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕਰਦਿਆਂ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਮਨੁੱਖੀ ਜੀਵਨ ਵਿਚ ਮਾਂ ਦਾ ਦਰਜਾ ਸਭ ਤੋਂ ਉੱਪਰ ਹੈ, ਮਾਪੇ ਬੇਸ਼ੱਕ ਬਜ਼ੁਰਗ ਵੀ ਕਿਉਂ ਨਾ ਹੋਣ ਉਨ੍ਹਾਂ ਦਾ ਪਰਿਵਾਰ ਨੂੰ ਬਹੁਤ ਵੱਡਾ ਸਹਾਰਾ ਹੁੰਦਾ ਹੈ ਅਤੇ ਹੱਸਦੇ ਵਸਦੇ ਘਰਾਂ 'ਚੋਂ ਉਨ੍ਹਾਂ ਦਾ ਅਚਨਚੇਤ ਤੁਰ ਜਾਣਾ ਪਰਿਵਾਰ ਲਈ ਅਸਹਿ ਹੁੰਦਾ ਹੈ | ਇਸ ਮੌਕੇ ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਬੋਹਾ ਦੇ ਚੇਅਰਮੈਨ ਰਣਜੀਤ ਸਿੰਘ ਫਰੀਦ ਕੇ, ਅਕਾਲੀ ਆਗੂ ਬਲਵਿੰਦਰ ਸਿੰਘ ਹਾਕਮਵਾਲਾ, ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ, ਮਹਿੰਦਰ ਸਿੰਘ ਸੈਦੇਵਾਲਾ, ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਰਿਉਂਦ, ਟਰੱਕ ਯੂਨੀਅਨ ਬੁਢਲਾਡਾ ਦੇ ਪ੍ਰਧਾਨ ਗੁਰਮੀਤ ਸਿੰਘ ਭਾਦੜਾ, ਗੁਰਸੇਵਕ ਸਿੰਘ ਝੁਨੀਰ, ਭਾਜਪਾ ਆਗੂ ਰਾਕੇਸ਼ ਕੁਮਾਰ ਜੈਨ, ਸਾਬਕਾ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਰਣਜੀਤ ਸਿੰਘ ਦੋਦੜਾ, ਐਡਵੋਕੇਟ ਜਸਵਿੰਦਰ ਸਿੰਘ ਧਾਲੀਵਾਲ, ਵਿਨੋਦ ਕੁਮਾਰ ਨੇਵਟੀਆ, ਗੁਰਪ੍ਰੀਤ ਸਿੰਘ ਵਿਰਕ, ਬਲਵੰਤ ਸਿੰਘ ਭੀਖੀ, ਰਾਜਵਿੰਦਰ ਸਿੰਘ ਸਰਪੰਚ ਕਲੀਪੁਰ, ਸੁਖਪਾਲ ਸਿੰਘ ਬਰਾੜ ਡੀ. ਐਮ. ਸਹਿਕਾਰਤਾ, ਐਮ. ਡੀ. ਕਟਾਰੀਆ, ਗੁਰਦਿਆਲ ਸਿੰਘ ਬੀਰੋਕੇ, ਬਲਜੀਤ ਸਿੰਘ ਪੋਪੀ, ਪਰਸ਼ੋਤਮ ਸਿੰਘ ਗਿੱਲ ਸਮੇਤ ਅਨੇਕਾਂ ਰਾਜਨੀਤਕ ਮੁਲਾਜ਼ਮ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਅੰਤਿਮ ਅਰਦਾਸ ਤੇ ਸ਼ਾਮਿਲ ਹੋ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮੰਡੇਰ ਵਿਖੇ ਸ੍ਰੀਮਦ ਭਾਗਵਤ ਕਥਾ ਸਪਤਾਹ ਯੱਗ ਦੀ ਸੰਪੂਰਨਤਾ ਹੋਈ <br/> ਅਗਲੀ ਖ਼ਬਰ ਸੰਗਤ ਹਸਪਤਾਲ 'ਚ 14 ਸਾਲ ਦੇ ਲੰਮੇ ਅਰਸੇ ਤੋਂ ਬਾਅਦ ਆਪ੍ਰੇਸ਼ਨ ਥੀਏਟਰ ਦੁਆਰਾ ਸ਼ੁਰੂ ਹੋਇਆ <br/>
Ad Position 24