ਮਾਨਸਾ, 2 ਅਪ੍ਰੈਲ (ਸੱਭਿ.ਪ੍ਰਤੀ)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੇ ਪਹਿਲੇ ਦਿਨ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਹਵਨ ਕਰਵਾਇਆ ਗਿਆ | ਪਿ੍ੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਹਵਨ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਭਾਰਤੀ ਸੰਸਕਿ੍ਤੀ ਅਤੇ ਚੰਗੇ ਸੰਸਕਾਰਾਂ ਨਾਲ ਜਾਣੂ ਕਰਵਾਉਣਾ ਸੀ | ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਪੜ੍ਹਾਈ ਲਈ ਨਹੀਂ ਸਗੋਂ ਵਿਅਕਤੀਗਤ ਵਿਕਾਸ ਲਈ ਵੀ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਸਮੇਂ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ |