15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 04-04-2026
ਸੰਗਤ ਮੰਡੀ, 3 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)- ਸੰਗਤ ਮੰਡੀ ਨੇੜਲੇ ਪਿੰਡ ਫੁੱਲੋ ਮਿੱਠੀ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ | ਕੈਬਨਿਟ ਮੰਤਰੀ ਖੁੱਡੀਆਂ ਵਲੋਂ ਨਵੀਂ ਉਸਾਰੀ ਲਈ ਲਿੰਕ ਸੜਕਾਂ ਪਿੰਡ ਫੁੱਲੋਂ ਮਿੱਠੀ ਤੋਂ ਘੁੱਦਾ ਲਈ ਲੰਬਾਈ 5.65 ਕਿੱਲੋਮੀਟਰ ਲਾਗਤ 194.11 ਲੱਖ ਰੁਪਏ, ਫੁੱਲੋ ਮਿੱਠੀ ਤੋਂ ਕੋਟਗੁਰੂ ਲਈ ਲੰਬਾਈ 2.70 ਕਿੱਲੋਮੀਟਰ ਲਾਗਤ 92.74 ਲੱਖ, ਫੁੱਲੋ ਮਿੱਠੀ ਤੋਂ ਗਹਿਰੀ ਬੁੱਟਰ ਲੰਬਾਈ 1.80 ਕਿੱਲੋਮੀਟਰ ਲਾਗਤ 61.80 ਅਤੇ ਲਿੰਕ ਸੜਕਾਂ ਦੀ ਰਿਪੇਅਰ ਲਈ ਪਿੰਡ ਗਹਿਰੀ ਬੁੱਟਰ ਦੀ ਫਿਰਨੀ ਲੰਬਾਈ 2.24 ਕਿੱਲੋਮੀਟਰ ਲਾਗਤ 46.99 ਲੱਖ, ਬਠਿੰਡਾ-ਡੱਬਵਾਲੀ ਰੋਡ ਤੋਂ ਗਹਿਰੀ ਬੁੱਟਰ ਗੁਰਦੁਆਰਾ ਸਾਹਿਬ ਤੱਕ ਲੰਬਾਈ 0.53 ਕਿੱਲੋਮੀਟਰ ਲਾਗਤ 10.53 ਲੱਖ ਦੇ ਕੰਮਾਂ ਸੰਬੰਧੀ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਹਲਕਾ ਬਠਿੰਡਾ ਦਿਹਾਤੀ ਇੰਚਾਰਜ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਕੈਬਨਿਟ ਮੰਤਰੀ ਖੁੱਡੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਪੱਕੇ ਤੌਰ 'ਤੇ ਰੁਜ਼ਗਾਰ ਦਿੰਦਿਆਂ ਹੁਣ ਤੱਕ 65000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ | ਇਸੇ ਤਰ੍ਹਾਂ ਹੀ ਸੂਬੇ ਦੇ ਆਮ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਤਹਿਤ 90 ਫ਼ੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿੰਡਾਂ ਵਿਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅੱਵਲ ਦਰਜੇ ਦੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਕਿ ਨੌਜਵਾਨਾਂ ਨੂੰ ਖੇਡਣ ਲਈ ਦੂਰ-ਦਰਾਡੇ ਨਾ ਜਾਣਾ ਪਵੇ | ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ ਲਿਆਂਦੀ ਗਈ ਹੈ, ਜਿਸ ਤਹਿਤ ਸੂਬੇ ਦੇ ਲੋਕਾਂ ਦੁਆਰਾ ਆਪਣਾ ਜਾਂ ਆਪਣੇ ਪੂਰੇ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ 10 ਲੱਖ ਰੁਪਏ ਦਾ ਇਲਾਜ ਕਿਸੇ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿਚ ਕਰਵਾਇਆ ਜਾ ਸਕਦਾ ਹੈ ਅਤੇ ਇਸ ਦਾ ਭੁਗਤਾਨ ਸੂਬਾ ਸਰਕਾਰ ਦੁਆਰਾ ਕੀਤਾ
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਡਾ. ਸਮੀਕਸ਼ਾ ਰੈਡੀ ਲਈ ਇਨਸਾਫ਼ 'ਚ ਦੇਰੀ ਕਬੂਲ ਨਹੀਂ-ਵੈਟਸ ਐਸੋਸੀਏਸ਼ਨ ਪੰਜਾਬ ਅਗਲੀ ਖ਼ਬਰ 35 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ <br/>
Ad Position 24