ਜੋਗਾ, 3 ਅਪ੍ਰੈਲ (ਵਿ.ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਦੂਜਾ ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਤੇ ਸੰਦੀਪ ਕੌਰ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਅਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਲਵਪ੍ਰੀਤ ਕੌਰ ਨੇ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ |