14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੋਨਿਆਣਾ ਮੰਡੀ ਦੀ ਰਾਜਾ ਬਸਤੀ ਬਣੀ ਨਰਕ : ਮਹੀਨੇ ਤੋਂ ਗਲੀਆਂ 'ਚ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ <br/>

Ad Position 21
No active advertisement
ਅਜੀਤ ਡੈਸਕ 04-04-2026
ਗੋਨਿਆਣਾ, 3 ਅਪ੍ਰੈਲ (ਲਛਮਣ ਦਾਸ ਗਰਗ)-ਸਥਾਨਕ ਨਗਰ ਕੌਂਸਲ ਅਧੀਨ ਆਉਂਦੇ ਵਾਰਡ ਨੰਬਰ 8 ਰਾਜਾ ਬਸਤੀ (ਨੇੜੇ ਰੇਲਵੇ ਫਾਟਕ) ਦੇ ਨਿਵਾਸੀ ਪਿਛਲੇ ਇਕ ਮਹੀਨੇ ਤੋਂ ਪ੍ਰਸ਼ਾਸਨਿਕ ਅਣਗਹਿਲੀ ਦਾ ਸ਼ਿਕਾਰ ਹੋ ਰਹੇ ਹਨ | ਪੂਰੀ ਗਲੀ ਵਿਚ ਸੀਵਰੇਜ ਦਾ ਗੰਦਾ ਅਤੇ ਬਦਬੂਦਾਰ ਪਾਣੀ ਜਮ੍ਹਾ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਪ੍ਰਭਾਵਿਤ ਗਲੀ ਵਿੱਚ ਇਲਾਕੇ ਦੇ ਮੌਜੂਦਾ ਅਤੇ ਸਾਬਕਾ ਐਮ.ਸੀ.ਵੀ ਰਹਿੰਦੇ ਹਨ, ਪਰ ਫਿਰ ਵੀ ਸਮੱਸਿਆ ਦਾ ਕੋਈ ਹੱਲ ਨਹੀਂ ਹੋ ਰਿਹਾ | ਉਕਤ ਵਾਰਡ ਦੇ ਨਿਵਾਸੀ ਆਸ਼ੂ ਖੰਨਾ ਨੇ ਭਰੇ ਮਨ ਨਾਲ ਦੱਸਿਆ ਕਿ ਗਲੀ ਵਿਚ ਗੋਡੇ-ਗੋਡੇ ਪਾਣੀ ਖੜ੍ਹਾ ਹੋਣ ਕਾਰਨ ਬੱਚਿਆਂ ਦਾ ਸਕੂਲ ਜਾਣਾ ਅਤੇ ਬਜ਼ੁਰਗਾਂ ਦਾ ਘਰੋਂ ਨਿਕਲਣਾ ਬੰਦ ਹੋ ਗਿਆ ਹੈ | ਖੜ੍ਹੇ ਪਾਣੀ ਕਾਰਨ ਮੱਛਰਾਂ ਦੀ ਭਰਮਾਰ ਹੋ ਚੁੱਕੀ ਹੈ ਅਤੇ ਇਲਾਕੇ ਵਿਚ ਡੇਂਗੂ, ਮਲੇਰੀਆ ਅਤੇ ਹੋਰ ਭਿਆਨਕ ਬਿਮਾਰੀਆਂ ਫੈਲਣ ਦਾ ਸਹਿਮ ਬਣਿਆ ਹੋਇਆ ਹੈ | ਗੰਦੇ ਪਾਣੀ ਦੀ ਭਿਆਨਕ ਬਦਬੂ ਕਾਰਨ ਲੋਕਾਂ ਦਾ ਆਪਣੇ ਘਰਾਂ ਵਿਚ ਬੈਠਣਾ ਵੀ ਮੁਸ਼ਕਿਲ ਹੋ ਗਿਆ ਹੈ | ਇਸ ਦੌਰਾਨ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਇਸ ਗੰਭੀਰ ਮਸਲੇ ਸਬੰਧੀ ਉਨ੍ਹਾਂ ਨੇ ਕਈ ਵਾਰ ਨਗਰ ਕੌਂਸਲ ਦੇ ਪ੍ਰਧਾਨ ਅਤੇ ਕਾਰਜ ਸਾਧਕ ਅਫ਼ਸਰ ਤੱਕ ਪਹੁੰਚ ਕੀਤੀ ਹੈ | ਹਰ ਵਾਰ ਅਧਿਕਾਰੀਆਂ ਵਲੋਂ ਸਿਰਫ਼ ਖੋਖਲੇ ਭਰੋਸੇ ਦਿੱਤੇ ਗਏ, ਪਰ ਜ਼ਮੀਨੀ ਪੱਧਰ 'ਤੇ ਸੀਵਰੇਜ ਦੀ ਸਫ਼ਾਈ ਜਾਂ ਨਿਕਾਸੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਨਿਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਸਾਡੀ ਯਾਦ ਕੇਵਲ ਵੋਟਾਂ ਵੇਲੇ ਹੀ ਆਉਂਦੀ ਹੈ | ਇਹ ਕੇਵਲ ਇਕ ਮਹੀਨੇ ਦੀ ਸਮੱਸਿਆ ਨਹੀਂ ਪੂਰਾ ਸਾਲ ਹੀ ਇਹ ਸਥਿਤੀ ਬਣੀ ਰਹਿੰਦੀ ਹੈ | ਉਨ੍ਹਾਂ ਦੱਸਿਆ ਕਿ ਇਸ ਇਲਾਕੇ ਨੂੰ ਹਮੇਸ਼ਾ ਹੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਇਕੋ-ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ- ਸੁਖਬੀਰ ਅਗਲੀ ਖ਼ਬਰ ਡਰੱਗ ਤੇ ਸਮਾਜਿਕ-ਆਰਥਿਕ ਸੈਂਸਸ ਲਈ ਸਵੈ-ਗਣਨਾ ਦਾ ਕੰਮ ਜਲਦ ਸ਼ੁਰੂ
Ad Position 24