12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ ਵਿਤਕਰੇ ਖ਼ਿਲਾਫ਼ ਮਜ਼ਦੂਰਾਂ ਨੇ ਰੋਸ ਪ੍ਰਗਟਾਇਆ <br/>

Ad Position 21
No active advertisement
ਅਜੀਤ ਡੈਸਕ 05-04-2026
ਮਾਨਸਾ, 4 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਉੱਭਾ ਵਿਖੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗਰੀਬ ਲੋਕਾਂ ਨਾਲ ਹੋ ਰਹੇ ਵਿਤਕਰੇ ਦੇ ਵਿਰੋਧ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਸਭਾ ਦੇ ਸੂਬਾਈ ਆਗੂ ਕਾ. ਕਿ੍ਸ਼ਨ ਸਿੰਘ ਚੌਹਾਨ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਮਜ਼ਦੂਰ ਵਰਗ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚਾਰ ਸਾਲਾਂ ਵਿਕਾਸ ਸਬੰਧੀ ਗੰੁਮਰਾਹ ਤੇ ਝੂਠ ਨੂੰ ਦੂਜੀ ਵਾਰ ਸੱਤਾ ਹਥਿਆਉਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਲੱਗੀ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਲੋੜਵੰਦ ਲਾਭਪਾਤਰੀਆਂ ਨੂੰ ਮਕਾਨਾਂ ਦੇ ਪਾਸ ਹੋਏ ਕੇਸਾਂ ਦੀਆਂ ਸੂਚੀਆਂ ਤੋਂ ਜਾਣੂ ਕਰਵਾਉਣ ਦੇ ਨਾਲ ਹੀ ਰਹਿੰਦੇ ਲੋੜਵੰਦ ਪਰਿਵਾਰਾਂ ਨੂੰ ਸਕੀਮ ਦਾ ਲਾਭ ਦਿਵਾਇਆ ਜਾਵੇ | ਉਨ੍ਹਾਂ ਦੱਸਿਆ ਕਿ ਵਿਤਕਰੇ ਖ਼ਿਲਾਫ਼ ਸਬੰਧਿਤ ਅਧਿਕਾਰੀਆਂ ਤੇ ਡੀ. ਸੀ. ਦੇ ਧਿਆਨ 'ਚ ਮਾਮਲਾ ਲਿਆ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਇਨਸਾਨ ਨਾ ਮਿਲਿਆ ਤਾਂ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਹੈਪੀ ਸਿੰਘ, ਸੁਖਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਰੇਟਾ ਅਤੇ ਵਰਨਾ ਕਾਰ ਦੀ ਜ਼ਬਰਦਸਤ ਟੱਕਰ, ਏਅਰ ਬੈਗ ਖੁੱਲ੍ਹਣ ਨਾਲ ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਵਲੋਂ ਹੜਤਾਲ ਦੇ ਚੱਲਦਿਆਂ ਮਾਰਕਿਟ ਕਮੇਟੀ ਦਫ਼ਤਰ ਅੱਗੇ ਰੋਸ ਧਰਨਾ <br/>
Ad Position 24