21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਡੀ.ਸੀ. ਵਲੋਂ ਵਪਾਰੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਹੱਲ ਕਰਨ ਦੇ ਆਦੇਸ਼

Ad Position 21
No active advertisement
ਅਜੀਤ ਡੈਸਕ 07-04-2026

ਮਾਨਸਾ, 6 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਹੱਲ ਲਈ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਸ਼ਿਕਾਇਤਾਂ 'ਚੋਂ ਕੁਝ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ | ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ 'ਚ ਨਿਪਟਾਰਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ | ਉਨ੍ਹਾਂ ਸ਼ਹਿਰ 'ਚ ਲੋੜੀਂਦੀਆਂ ਥਾਵਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਜਲਦ ਲਗਾਏ ਜਾਣ | ਇਸ ਮੌਕੇ ਅਨੁਪਿ੍ਤਾ ਜੌਹਲ ਵਧੀਕ ਡਿਪਟੀ ਕਮਿਸ਼ਨਰ (ਜ), ਬਲਜੀਤ ਕੌਰ ਐੱਸ. ਡੀ. ਐਮ. ਮਾਨਸਾ, ਗਗਨਦੀਪ ਸਿੰਘ ਐੱਸ. ਡੀ. ਐਮ. ਬੁਢਲਾਡਾ, ਹਰਜਿੰਦਰ ਸਿੰਘ ਜੱਸਲ ਐੱਸ.ਡੀ.ਐਮ. ਸਰਦੂਲਗੜ੍ਹ, ਐਮ.ਐੱਸ. ਅÏਲਖ ਐੱਸ. ਪੀ. (ਡੀ), ਆਸ਼ੂ ਬਾਂਸਲ ਪ੍ਰਧਾਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ, ਨਰਿੰਦਰ ਕੁਮਾਰ ਸਹਾਇਕ ਕਮਿਸ਼ਨਰ ਰਾਜ ਕਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਏ. ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਰਣਵੀਰ ਸਿੰਘ ਕਾਕਾ ਦੀ ਮਾਨਸਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਪ੍ਰਧਾਨ ਚੁਣੇ
Ad Position 24