ਮਾਨਸਾ, 6 ਅਪ੍ਰੈਲ (ਸ.ਰਿ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਏ. ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ 'ਚੋਂ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਲਾਸ ਇੰਚਾਰਜ ਸਹਾਇਕ ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਰਮਨਦੀਪ ਕੌਰ ਵਾਸੀ ਭੁਪਾਲ ਕਲਾਂ ਨੇ ਪਹਿਲਾ, ਮਨਜਿੰਦਰ ਕੌਰ ਨੇ ਦੂਜਾ ਜਦਕਿ ਅਨੰਤਵੀਰ ਕੌਰ ਵਾਸੀ ਫਫੜੇ ਭਾਈਕੇ ਨੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਵਧੀਆ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |