21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸ਼ਹਿਰ 'ਚ ਸੀਵਰੇਜ ਸਮੱਸਿਆ ਗੰਭੀਰ, 30.71 ਲੱਖ ਰੁਪਏ ਦੀ ਪ੍ਰਵਾਨਗੀ <br/>

Ad Position 21
No active advertisement
ਅਜੀਤ ਡੈਸਕ 07-04-2026
ਬੁਢਲਾਡਾ, 6 ਅਪ੍ਰੈਲ (ਸੁਨੀਲ ਮਨਚੰਦਾ)-ਸ਼ਹਿਰ ਦੇ ਕੁਝ ਵਾਰਡਾਂ 'ਚ ਸੀਵਰੇਜ ਓਵਰਫ਼ਲੋ ਦੀ ਸਮੱਸਿਆ ਨੂੰ ਨਗਰ ਕੌਂਸਲ ਨੇ ਗੰਭੀਰਤਾ ਨਾਲ ਲਿਆ ਹੈ | ਕੌਂਸਲ ਪ੍ਰਧਾਨ ਸੁਖਪਾਲ ਸਿੰਘ ਨੇ ਇਸ ਸਮੱਸਿਆ ਅਤੇ ਗੰਦੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਨੂੰ ਠੱਲ੍ਹਣ ਲਈ ਫ਼ੌਰੀ ਤੌਰ 'ਤੇ ਸ਼ਹਿਰ 'ਚ ਕੰਮ ਕਰਵਾਉਣ ਲਈ 30.71 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ | ਜ਼ਿਕਰਯੋਗ ਹੈ ਕਿ ਸ਼ਹਿਰ ਦੇ ਵਾਰਡ ਨੰ. 4, 7,15, 18 ਤੇ 19 ਦੇ ਖੇਤਰ 'ਚ ਸੀਵਰੇਜ ਦਾ ਪਾਣੀ ਗੰਭੀਰ ਬਣਿਆ ਹੋਇਆ ਹੈ | ਪ੍ਰਧਾਨ ਅਨੁਸਾਰ ਸਮੱਸਿਆ ਨੂੰ ਵਿਚਾਰਦਿਆਂ ਇਸ ਦਾ ਹੱਲ ਕਰਨ ਲਈ ਸੁਪਰ ਸੱਕਰ ਮਸ਼ੀਨ ਰਾਹੀਂ ਸੀਵਰੇਜ ਦੀ ਸਫ਼ਾਈ ਕਰਵਾਉਣ ਲਈ 30.71 ਲੱਖ ਰੁਪਏ ਦਾ ਤਖ਼ਮੀਨਾ ਦਫ਼ਤਰ ਨੂੰ ਭੇਜਿਆ ਸੀ | ਸਰਕਾਰ ਵਲੋਂ ਸੀਵਰੇਜ ਦੀ ਸਫ਼ਾਈ ਸਬੰਧੀ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਈਆਂ ਮੀਟਿੰਗਾਂ 'ਚ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਇਸ ਸਮੱਸਿਆ ਨੂੰ ਧਿਆਨ 'ਚ ਰੱਖਦਿਆਂ ਧਾਰਾ 35 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰ ਕੇ ਵੱਖ-ਵੱਖ ਥਾਵਾਂ 'ਤੇ ਸੀਵਰੇਜ ਲਾਈਨਾਂ ਦੀ ਸੁਪਰ ਸੱਕਰ ਮਸ਼ੀਨ ਰਾਹੀਂ ਤੁਰੰਤ ਕੰਮ ਕਰਵਾਉਣ ਲਈ ਨਿਰਧਾਰਿਤ ਰੇਟਾਂ ਅਨੁਸਾਰ ਉਪਰੋਕਤ ਪ੍ਰਸ਼ਾਸਨਿਕ ਪ੍ਰਵਾਨਗੀ ਉਨ੍ਹਾਂ ਵੱਲੋਂ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਏ.ਆਈ. ਯੁਕਤ ਕਲਾਸ ਰੂਮ ਸੁਵਿਧਾ ਦਾ ਉਦਘਾਟਨ ਅਗਲੀ ਖ਼ਬਰ ਬੀ.ਏ. ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24