21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਬਸਪਾ ਵਲੋਂ 9 ਦੀ 'ਪੰਜਾਬ ਸੰਭਾਲੋ' ਰੈਲੀ ਦੀਆਂ ਤਿਆਰੀਆਂ ਮੁਕੰਮਲ-ਕੁਲਦੀਪ ਸਿੰਘ ਸਰਦੂਲਗੜ੍ਹ

Ad Position 21
No active advertisement
ਅਜੀਤ ਡੈਸਕ 07-04-2026
ਬੁਢਲਾਡਾ, 6 ਅਪ੍ਰੈਲ (ਸੁਨੀਲ ਮਨਚੰਦਾ)-ਬਹੁਜਨ ਸਮਾਜ ਪਾਰਟੀ ਵਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ 'ਪੰਜਾਬ ਸੰਭਾਲੋ' ਮੁਹਿੰਮ ਤਹਿਤ 9 ਅਪ੍ਰੈਲ ਨੂੰ ਸਥਾਨਕ ਅਨਾਜ ਮੰਡੀ ਵਿਖੇ ਹੋਣ ਵਾਲੀ 'ਸੱਤਾ ਪ੍ਰਾਪਤ ਕਰੋ' ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ | ਜੋਨ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਦੱਸਿਆ ਕਿ ਰੈਲੀ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ ਵਲੋਂ ਬੂਥ ਪੱਧਰ 'ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰਾਂ ਡਗਮਗਾ ਚੁੱਕੀ ਹੈ ਅਤੇ ਲੋਕ ਘਰਾਂ 'ਚ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ | ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਰਣਧੀਰ ਸਿੰਘ ਬੈਨੀਵਾਲ, ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਕੇਂਦਰੀ ਸਟੇਟ ਇੰਚਾਰਜ ਪ੍ਰਤਾਪ ਸਿੰਘ, ਸੂਬਾ ਕੁਆਰਡੀਨੇਟਰ ਅਜੀਤ ਸਿੰਘ ਭੈਣੀ, ਜੋਨ ਇੰਚਾਰਜ ਵਿਧਾਇਕ ਡਾ. ਨਛੱਤਰ ਪਾਲ, ਚੌਧਰੀ ਗੁਰਨਾਮ ਸਿੰਘ, ਤੀਰਥ ਰਾਜਪੁਰ ਰੈਲੀ ਨੂੰ ਸੰਬੋਧਨ ਕਰਨਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਾਬੂ ਸਿੰਘ, ਹਲਕਾ ਪ੍ਰਧਾਨ ਅਵਤਾਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਰਾਮਫਲ ਸਿੰਘ, ਸੀਨੀਅਰ ਆਗੂ ਪਾਲ ਸਿੰਘ ਰੱਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਹਿਰੂ ਕਾਲਜ ਵਿਖੇ ਕਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਆੜ੍ਹਤੀਆਂ ਦੀ ਹੜਤਾਲ ਕਾਰਨ ਮੰਡੀਆਂ 'ਚ ਪਈ ਕਣਕ ਵਿਕਣ ਤੋਂ ਵਾਂਝੀ, ਕਿਸਾਨ ਚਿੰਤਤ
Ad Position 24