ਮਾਨਸਾ, 6 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਮੁੱਖ ਮਹਿਮਾਨ ਵਜੋਂ ਪਹੁੰਚੇ | ਉਨ੍ਹਾਂ ਮਾਣ ਮਹਿਸੂਸ ਕੀਤਾ ਕਿ ਉਹ ਖ਼ੁਦ ਵੀ ਇਸੇ ਨਾਮਵਰ ਸੰਸਥਾ ਦੇ ਵਿਦਿਆਰਥੀ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਕਾਲਜ ਜ਼ਿਲੇ੍ਹ ਸ਼ਾਨਾਮੱਤੀ ਸੰਸਥਾ ਹੈ | ਵਿਧਾਇਕਾਂ ਨੇ ਕਾਲਜ ਦੇ ਵਿਕਾਸ ਲਈ ਅਖ਼ਤਿਆਰੀ ਕੋਟੇ 'ਚੋਂ ਹਰ ਤਰ੍ਹਾਂ ਦੀ ਵਿੱਤੀ ਮਦਦ ਕਰਨ ਦਾ ਐਲਾਨ ਕੀਤਾ | ਉਨ੍ਹਾਂ 100 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਹੋਰ ਖੇਤਰਾਂ 'ਚ ਮੱਲਾਂ ਮਾਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ | ਪਿ੍ੰਸੀਪਲ ਡਾ. ਜਯੋਤਸਨਾ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਹਰ ਖੇਤਰ 'ਚ ਮੱਲਾਂ ਮਾਰ ਰਹੇ ਹਨ | ਪੰਜਾਬੀ 'ਵਰਸਿਟੀ ਦੀ ਮੈਰਿਟ ਸੂਚੀ 'ਚ ਸਥਾਨ ਪ੍ਰਾਪਤ ਕਰਨ ਵਾਲੀ ਐਮ.ਏ. ਪੰਜਾਬੀ ਦੀ ਵਿਦਿਆਰਥਣ ਕਿਰਨਦੀਪ ਕੌਰ ਨੂੰ 'ਰੋਲ ਆਫ਼ ਆਨਰ' ਨਾਲ ਸਨਮਾਨਿਤ ਕੀਤਾ ਗਿਆ | ਕਾਰਜਕਾਰੀ ਪਿ੍ੰਸੀਪਲ ਡਾ. ਜਸਕਰਨ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਮੰਚ ਸੰਚਾਲਨ ਡਾ. ਸਿੰਪਲ ਬਾਂਸਲ ਤੇ ਡਾ. ਜਸਪ੍ਰੀਤ ਕੌਰ ਸੰਧੂ ਨੇ ਕੀਤਾ | ਇਸ ਮੌਕੇ ਡਾ. ਬਲਜਿੰਦਰ ਕੌਰ ਬਠਿੰਡਾ, ਤੇਜਿੰਦਰ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਪੀ. ਕੇ. ਸੂਦ, ਕੇ. ਕੇ. ਸਿੰਗਲਾ, ਓਮ ਪ੍ਰਕਾਸ਼ ਤੋਂ ਇਲਾਵਾ ਕਾਲਜ ਅਧਿਆਪਕ ਹਾਜ਼ਰ ਸਨ |