ਬੋਹਾ, 6 ਅਪ੍ਰੈਲ (ਤਾਂਗੜੀ)- ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਬਚਾਓ' ਲੜੀ ਤਹਿਤ ਸ਼ੁਰੂ ਕੀਤੀਆਂ ਰੈਲੀਆਂ ਨੂੰ ਰਾਜ ਭਰ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਮਾਰਕਿਟ ਕਮੇਟੀ ਬੋਹਾ ਦੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ ਨੇ ਕਰਦਿਆਂ ਦਾਅਵਾ ਕੀਤਾ ਕਿ 7 ਅਪ੍ਰੈਲ ਨੂੰ ਯੀਰੀ ਯਾਰਡ ਬੁਢਲਾਡਾ ਵਿਖੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ 'ਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ | ਉਨ੍ਹਾਂ ਦੱਸਿਆ ਕਿ ਰੈਲੀ ਦੇ ਸਾਰੇ ਪ੍ਰਬੰਧ ਮੁਕੰਮਲ ਹਨ | ਉਨ੍ਹਾਂ ਦੱਸਿਆ ਕਿ ਰੈਲੀ ਨੂੰ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਸੰਬੋਧਨ ਕਰਨਗੇ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਰੈਲੀ 'ਚ ਕਾਫ਼ਲੇ ਬੰਨ੍ਹ ਕੇ ਪਹੁੰਚਿਆ ਜਾਵੇ |