ਮਾਨਸਾ, 6 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਾਤਸ਼ਾਹੀ ਨੌਵੀਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਲਕੀ ਸਾਹਿਬ ਨੂੰ ਅਲੌਕਿਕ ਢੰਗ ਨਾਲ ਸਜਾਇਆ ਗਿਆ ਸੀ | ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਥਾਂ-ਥਾਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੀਆਂ ਮੁੱਖ ਥਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰੂ ਘਰ ਪਹੁੰਚਿਆ | ਫ਼ਤਿਹ ਗਤਕਾ ਗਰੁੱਪ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ | ਇਸ ਮੌਕੇ ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਘਵੀਰ ਸਿੰਘ, ਬਲਵੀਰ ਸਿੰਘ ਅÏਲਖ, ਜਸਵੀਰ ਸਿੰਘ ਖ਼ਾਲਸਾ, ਭਾਈ ਤੇਜਿੰਦਰ ਸਿੰਘ ਟੀਟੂ, ਭਾਈ ਬੀਰਬਲ ਸਿੰਘ, ਸੁਖਚੈਨ ਸਿੰਘ, ਇੰਦਰਜੀਤ ਸਿੰਘ ਮੁਨਸ਼ੀ, ਬਲਜੀਤ ਸਿੰਘ ਸੇਠੀ, ਭਾਈ ਮਿਹਰ ਸਿੰਘ, ਮੁੱਖ ਗ੍ਰੰਥੀ ਭਾਈ ਟੇਕ ਸਿੰਘ, ਜਸਪਾਲ ਸਿੰਘ ਜੱਸਾ ਮਾਨ, ਬਲਵਿੰਦਰ ਸਿੰਘ ਕਾਕਾ, ਵੀਰਇੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |