ਭੀਖੀ, 6 ਅਪ੍ਰੈਲ (ਪ.ਪ.)-ਸਥਾਨਕ ਨੈਸ਼ਨਲ ਕਾਲਜ ਦਾ ਬੀ.ਏ. ਭਾਗ ਪਹਿਲਾ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਦੱਸਿਆ ਕਿ ਪੂਜਾ ਰਾਣੀ ਨੇ 89 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਅਤੇ ਸੁਮਨਪ੍ਰੀਤ ਕੌਰ ਨੇ 85.3 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਕੋਮਲਦੀਪ ਕੌਰ, ਰਮਨਦੀਪ ਕੌਰ ਤੇ ਲਭਪ੍ਰੀਤ ਕੌਰ ਨੇ ਸਾਂਝੇ ਰੂਪ 'ਚ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਸ਼ਗਨਦੀਪ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਸੁਖਪਾਲ ਕੌਰ ਆਦਿ ਹਾਜ਼ਰ ਸਨ |