10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਮਾਨਸਾ, 7 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ 'ਚ 'ਸਿਹਤ ਲਈ ਇਕੱਠੇ ਵਿਗਿਆਨ ਦੇ ਨਾਲ ਖੜੇ ਹੋਵੋ' ਥੀਮ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਡਾ. ਰਾਏ ਨੇ ਕਿਹਾ ਕਿ ਸਾਰਿਆਂ ਲਈ ਸਿਹਤਮੰਦ ਹੋਣਾ ਜ਼ਰੂਰੀ ਹੈ, ਸਿਹਤਮੰਦ ਵਿਅਕਤੀ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਅਜੋਕੇ ਸਮੇਂ ਦੀ ਲੋੜ ਹੈ, ਰੁਝੇਵਿਆਂ ਭਰੀ ਜ਼ਿੰਦਗੀ 'ਚ ਜੀਵਨ-ਸ਼ੈਲੀ ਅਤੇ ਖਾਣ-ਪੀਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਸਿਹਤਮੰਦ ਰਹਿਣ ਲਈ ਹਰ ਰੋਜ਼ 30 ਮਿੰਟ ਸਰੀਰਕ ਕਸਰਤ, ਯੋਗਾ ਆਦਿ ਕਰਨਾ ਚਾਹੀਦਾ ਹੈ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਸੁਪਰਡੈਂਟ ਪ੍ਰਤਾਪ ਸਿੰਘ, ਜ਼ਿਲ੍ਹਾ ਐਪਿਡੀਮਾਲੋਜਿਸਟ ਸੰਤੋਸ਼ ਭਾਰਤੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਸੂਚਨਾ ਅਫ਼ਸਰ ਤਿਰਲੋਕ ਸਿੰਘ, ਬੀ.ਸੀ.ਸੀ. ਕੁਆਰਡੀਨੇਟਰ ਰਾਜਵੀਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਤੇ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ 'ਚ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ <br/> ਅਗਲੀ ਖ਼ਬਰ 13 ਗ੍ਰਾਮ ਚਿੱਟਾ ਬਰਾਮਦ
Ad Position 24