10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਧਾਇਕ ਤੇ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ 'ਚ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 08-04-2026

ਮਾਨਸਾ, 7 ਅਪ੍ਰੈਲ (ਰਾਵਿੰਦਰ ਸਿੰਘ ਰਵੀ)-ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਮਾਨਸਾ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਵਿਧਾਇਕ ਨੇ ਵਿਕਾਸ ਕਾਰਜਾਂ 'ਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਕੰਮ 'ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਰਮਾਣ ਸਮਗਰੀ ਦੀ ਗੁਣਵੱਤਾ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਣਗਹਿਲੀ ਪਾਈ ਗਈ ਤਾਂ ਸਬੰਧਿਤ ਠੇਕੇਦਾਰਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ | ਨਿਰੀਖਣ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਵਿਖੇ ਕਰੀਬ 16.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਅਤਿ-ਆਧੁਨਿਕ ਕਾਰਡੀਅਕ ਕੇਅਰ ਸੈਂਟਰ ਦਾ ਦੌਰਾ ਕੀਤਾ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ, ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂੰ, ਐਕਸੀਅਨ ਪ੍ਰਤੀਕ ਸਿੰਗਲਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਕਾਰਜਸਾਧਕ ਅਫ਼ਸਰ ਕੁਲਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਨੇ ਬੁਢਲਾਡਾ ਹਲਕੇ ਤੋਂ ਡਾ. ਨਿਸ਼ਾਨ ਸਿੰਘ ਤੇ ਮਾਨਸਾ ਤੋਂ ਪ੍ਰੇਮ ਕੁਮਾਰ ਅਰੋੜਾ ਉਮੀਦਵਾਰ ਐਲਾਨੇ ਅਗਲੀ ਖ਼ਬਰ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
Ad Position 24