ਭੀਖੀ, 7 ਅਪ੍ਰੈਲ (ਸਹੋਤਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਭੀਖੀ ਪੁਲਿਸ ਵਲੋਂ ਨਾਕੇਬੰਦੀ ਕਰ ਕੇ ਚੈਕਿੰਗ ਕੀਤੀ ਗਈ | ਥਾਣਾ ਮੁਖੀ ਗੁਰਮੇਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਤਲਾਸ਼ੀ ਲਈ ਗਈ | ਚੈਕਿੰਗ ਦੌਰਾਨ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ ਵੀ ਚੈੱਕ ਕੀਤੇ ਗਏ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ | ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਲਈ ਅਪੀਲ ਕੀਤੀ ਗਈ |