10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ਼ੋ੍ਰਮਣੀ ਅਕਾਲੀ ਦਲ ਭਾਜਪਾ ਨਾਲ ਚੋਣ ਸਮਝੌਤਾ ਨਹੀਂ ਕਰੇਗਾ-ਭੂੰਦੜ <br/>

Ad Position 21
No active advertisement
ਅਜੀਤ ਡੈਸਕ 08-04-2026
ਜ਼ੈਲਦਾਰ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਬਰੇਟਾ, 7 ਅਪ੍ਰੈਲ (ਪਾਲ ਸਿੰਘ ਮੰਡੇਰ)-ਸਾਬਕਾ ਰਾਜ ਸਭਾ ਮੈਂਬਰ ਅਤੇ ਸਕੱਤਰ ਜਨਰਲ ਸ਼ੋ੍ਰਮਣੀ ਅਕਾਲੀ ਦਲ ਬਲਵਿੰਦਰ ਸਿੰਘ ਭੂੰਦੜ ਨੇ ਸਿਕੰਦਰ ਸਿੰਘ ਜ਼ੈਲਦਾਰ ਅਤੇ ਉਨ੍ਹਾਂ ਦੇ ਭਰਾ ਸੁਖਵਿੰਦਰ ਸਿੰਘ ਜ਼ੈਲਦਾਰ ਨਾਲ ਮਾਤਾ ਦੇ ਅਚਨਚੇਤ ਦਿਹਾਂਤ 'ਤੇ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਮਾਪਿਆਂ ਦਾ ਵਿਛੋੜਾ ਬੱਚਿਆਂ ਲਈ ਵੱਡਾ ਘਾਟਾ ਹੁੰਦਾ ਹੈ ਅਤੇ ਅਜਿਹੀ ਉਮਰ 'ਚ ਚਲੇ ਜਾਣਾ ਹੋਰ ਵੀ ਦੁਖਦਾਈ ਹੁੰਦਾ ਹੈ | ਉਨ੍ਹਾਂ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਭਾਜਪਾ ਅਕਾਲੀ ਦਲ ਦਾ ਗੱਠਜੋੜ ਬਿਲਕੁਲ ਨਹੀਂ ਹੋਵੇਗਾ ਅਤੇ ਪਾਰਟੀ ਆਪਣੇ ਬਲਬੂਤੇ 'ਤੇ ਚੋਣ ਲੜੇਗੀ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਭਵਿੱਖ ਚੰਗਾ ਹੋਵੇਗਾ, ਕਿਉਂਕਿ ਆਪ ਸਰਕਾਰ ਵਲੋਂ ਹਰ ਮੁੱਦੇ 'ਤੇ ਲੋਕਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ | ਇਸ ਮੌਕੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਬੱਲਮ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਬਲਦੇਵ ਸਿੰਘ ਸਿਰਸੀਵਾਲਾ, ਗੁਰਬੀਰ ਸਿੰਘ ਲਾਲੀ ਟੋਡਰਪੁਰ, ਰਾਜੇਸ਼ ਸਿੰਗਲਾ, ਬਲਜੀਤ ਸਿੰਘ, ਤਰਸੇਮ ਸਿੰਘ ਸੇਮੀ, ਬਲਜਿੰਦਰ ਸਿੰਘ ਮੰਡੇਰ, ਗੁਰਮੁਖ ਸਿੰਘ ਕਲੀਪੁਰ, ਸੁਮੇਸ਼, ਗੁਰਮੇਲ ਸਿੰਘ ਜ਼ੈਲਦਾਰ, ਸ਼ੀਤਲ ਸਿੰਘ ਜ਼ੈਲਦਾਰ, ਯਾਦਵਿੰਦਰ ਸਿੰਘ ਜ਼ੈਲਦਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਤ ਮਾਲਾ ਕਥਾ ਦੇ ਦੂਸਰੇ ਦਿਨ ਹਨੂੰਮਾਨ ਜੀ ਦੀ ਕਥਾ ਸੁਣਾਈ ਅਗਲੀ ਖ਼ਬਰ ਭੀਖੀ ਵਿਖੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਤਲਾਸ਼ੀ ਲਈ <br/>
Ad Position 24