10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕੋਟਧਰਮੂ ਸਕੂਲ ਵਿਖੇ ਦਸਤਾਰ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 08-04-2026

ਮਾਨਸਾ, 7 ਅਪ੍ਰੈਲ (ਸ.ਰਿ.)-ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਮੁਕਾਬਲੇ 'ਚ 6ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਸੁੰਦਰ ਦਸਤਾਰਾਂ ਸਜਾਈਆਂ | ਸਾਹਿਲਦੀਪ ਸਿੰਘ ਕਲਾਸ ਸੱਤਵੀਂ, ਹਰਜਿੰਦਰ ਸਿੰਘ ਕਲਾਸ ਦਸਵੀਂ ਅਤੇ ਹਰਪ੍ਰੀਤ ਸਿੰਘ ਕਲਾਸ ਨੌਵੀਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 15 ਅਪ੍ਰੈਲ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਹਰਪ੍ਰੀਤ ਸਿੰਘ, ਕਰਨਦੀਪ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਕੌਰ, ਅਰਚਨਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ ਅਗਲੀ ਖ਼ਬਰ ਭਗਤ ਮਾਲਾ ਕਥਾ ਦੇ ਦੂਸਰੇ ਦਿਨ ਹਨੂੰਮਾਨ ਜੀ ਦੀ ਕਥਾ ਸੁਣਾਈ
Ad Position 24