10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਉਪ ਮੰਡਲ ਕੋਟਸ਼ਮੀਰ ਦੇ ਬਿਜਲੀ ਕਰਮਚਾਰੀਆਂ ਵਲੋਂ ਰੋਸ ਰੈਲੀ <br/>

Ad Position 21
No active advertisement
ਅਜੀਤ ਡੈਸਕ 08-04-2026
ਕੋਟਫੱਤਾ,7 ਅਪ੍ਰੈਲ (ਰਣਜੀਤ ਸਿੰਘ ਬੁੱਟਰ): ਸਬ ਡਵੀਜ਼ਨ ਕੋਟਸ਼ਮੀਰ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਪੰਜਾਬ ਵਲੋਂ ਇਸ ਦਫ਼ਤਰ ਦੇ ਜੇਈ ਕੌਸ਼ਲ ਜੈਨ ਦੀ ਮੁਅੱਤਲੀ ਕਰਨ ਦੇ ਦਿੱਤੇ ਬਿਆਨ ਦੇ ਵਿਰੋਧ 'ਚ ਰੋਸ ਰੈਲੀ ਕੀਤੀ ਗਈ ਟੈਕਨੀਕਲ ਸਰਵਿਸ ਯੂਨੀਅਨ ਜ਼ੋਨ ਕਮੇਟੀ ਬਠਿੰਡਾ ਦੇ ਆਗੂ ਗੁਰਲਾਭ ਸਿੰਘ ਜੇਈ ਦੁਆਰਾ ਇਸ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਦੀ ਬਠਿੰਡਾ ਫੇਰੀ ਦੌਰਾਨ ਇੱਕ ਪਿੰਡ ਦੇ ਸਰਪੰਚ ਵਲੋਂ ਜੇਈ ਕੌਸ਼ਲ ਜੈਨ ਦੀ ਸ਼ਿਕਾਇਤ ਕਰਨ ਤੇ ਬਿਨਾਂ ਕਿਸੇ ਜਾਂਚ ਪੜਤਾਲ ਦੇ ਮੁੱਖ ਮੰਤਰੀ ਵੱਲੋਂ ਮੁਅੱਤਲੀ ਦੇ ਹੁਕਮ ਕਰਨਾ ਬਹੁਤ ਹੀ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਜੇਕਰ ਉਚ ਅਧਿਕਾਰੀਆਂ ਵਲੋਂ ਮੁਅੱਤਲੀ ਦੇ ਹੁਕਮਾਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਤਾਂ ਮਹਿਕਮੇ ਦੇ ਕੰਮ ਨੂੰ ਬੰਦ ਕਰਕੇ ਵੱਡੇ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ | ਇਸ ਦੌਰਾਨ ਇੰਪਲਾਈਜ਼ ਸੰਘਰਸ਼ ਯੂਨੀਅਨ ਦੇ ਸੂਬਾ ਆਗੂ ਇਕਬਾਲ ਸਿੰਘ ਜੇਈ ਤੁੰਗਵਾਲੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮਨਿਸਟਰੀਅਲ ਸਰਵਿਸ ਯੂਨੀਅਨ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਮੁਲਾਜ਼ਮ ਯੂਨਾਈਟਿਡ ਆਰਗਨਾਈਜ਼ੇਸ਼ਨ ਦੇ ਸਾਥੀ, ਸੀ.ਐਚ.ਬੀ ਅਤੇ ਪੈਸਕੋ ਕਾਮੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਚ ਅੰਗਰੇਜ਼ੀ ਵਿਭਾਗ ਵਲੋਂ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਸਫ਼ਲ ਆਯੋਜਨ <br/> ਅਗਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ
Ad Position 24