ਮਾਨਸਾ, 7 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਅਧਿਆਪਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਅਧਿਆਪਕ ਆਗੂ ਨਰਿੰਦਰ ਸਿੰਘ ਮਾਖਾ, ਅਮੋਲਕ ਸਿੰਘ ਡੇਲੂਆਣਾ, ਕਰਮਜੀਤ ਸਿੰਘ ਤਾਮਕੋਟ, ਦਰਸ਼ਨ ਸਿੰਘ ਅਲੀਸ਼ੇਰ ਅਤੇ ਗੁਰਜੀਤ ਸਿੰਘ ਲਾਲਿਆਂਵਾਲੀ ਨੇ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਮੌਕੇ ਵਾਅਦਾ ਕੀਤਾ ਸੀ ਕਿ ਸੁਪਰੀਮ ਕੋਰਟ 'ਚ ਟੈੱਟ ਦੇ ਫ਼ੈਸਲੇ ਖ਼ਿਲਾਫ਼ ਰਿਵਿਊ ਪਟੀਸ਼ਨ ਦਾਇਰ ਕੀਤੀ ਜਾਵੇਗੀ ਅਤੇ ਵਿਧਾਨ ਸਭਾ 'ਚ ਅਧਿਆਪਕ-ਪੱਖੀ ਬਿੱਲ ਪਾਸ ਕੀਤਾ ਜਾਵੇਗਾ ਪਰ ਹੁਣ ਇਸ ਦੇ ਉਲਟ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਸੁਰੱਖਿਆ ਕਰਨ ਵਾਲੇ 2017 ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕਰ ਕੇ ਹਾਈਕੋਰਟ 'ਚ ਵਿਭਾਗ ਵਲੋਂ ਬਿਨਾਂ ਟੈੱਟ ਪਾਸ ਤੋਂ ਤਰੱਕੀਆਂ ਨਾ ਦੇਣ ਦਾ ਹਲਫ਼ਨਾਮਾ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਵਿਭਾਗ ਵਾਅਦਾ ਖ਼ਿਲਾਫ਼ੀ ਕਰ ਰਹੇ ਹਨ | ਗੁਰਦਾਸ ਸਿੰਘ ਰਾਏਪੁਰ, ਹੰਸਾ ਸਿੰਘ ਡੇਲੂਆਣਾ, ਰਾਜਵਿੰਦਰ ਸਿੰਘ ਬਹਿਣੀਵਾਲ, ਸ਼ਮਸ਼ੇਰ ਸਿੰਘ ਦਸੌਂਧੀਆ, ਮਨਮੋਹਨ ਸਿੰਘ, ਗੁਰਜੀਤ ਸਿੰਘ ਰੜ੍ਹ ਨੇ ਕਿਹਾ ਕਿ ਅਧਿਆਪਕਾਂ 'ਤੇ ਜਬਰੀ ਥੋਪੇ ਜਾ ਰਹੇ ਵਿਭਾਗੀ ਟੀ.ਈ.ਟੀ. ਦੇ ਟੈਸਟ ਖ਼ਿਲਾਫ਼ ਜਥੇਬੰਦੀਆਂ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਨਵੀਨ ਬੋਹਾ, ਗੁਰਦੀਪ ਸਿੰਘ ਬੱਬਲੂ, ਬਲਵਿੰਦਰ ਸਿੰਘ ਉੱਲਕ, ਦਮਨਜੀਤ ਸਿੰਘ, ਗੁਰਪਿੰਦਰ ਸਿੰਘ, ਸੁਖਜਿੰਦਰ ਸਿੰਘ, ਲਖਵਿੰਦਰ ਸਿੰਘ ਮਾਖਾ, ਜਗਜੀਵਨਜੋਤ ਸਿੰਘ, ਸ਼ਮਸ਼ੇਰ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ, ਪਲਵਿੰਦਰ ਕੌਰ, ਹਰਜੀਤ ਸਿੰਘ, ਜਗਜੀਤ ਸਿੰਘ, ਵਿਪਨ ਕੁਮਾਰ, ਗੁਰਪਿੰਦਰ ਸਿੰਘ, ਬਲਵੀਰ ਕਾਂਸ਼ੀ ਆਦਿ ਹਾਜ਼ਰ ਸਨ |