ਜੋਗਾ, 7 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਪ੍ਰਸਿੱਧ ਰਿਆਲਿਟੀ ਸ਼ੋਅ 'ਕਿਸ ਮੇਂ ਕਿਤਨਾ ਹੈ ਦਮ' 'ਚ ਕਰਵਾਏ ਸੁੰਦਰ ਲਿਖਾਈ ਮੁਕਾਬਲੇ 'ਚ ਭਾਗ ਲੈਂਦਿਆਂ ਜਿੱਤ ਹਾਸਿਲ ਕੀਤੀ ਹੈ | ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਤੇ ਪਿ੍ੰਸੀਪਲ ਸਵਿਤਾ ਕਾਠ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਰੁਪਿੰਦਰ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਕਲਾ, ਲਿਖਤ, ਖੇਡਾਂ ਅਤੇ ਹੋਰ ਰੁਚੀਆਂ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ | ਜੇਤੂ ਵਿਦਿਆਰਥਣ ਨੂੰ ਨਕਦ ਰਾਸ਼ੀ, ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ |