10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਲੋਕ ਸ਼ੱਕੀਆਂ ਦੀ ਗਤੀਵਿਧੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ-ਐੱਸ.ਐੱਸ.ਪੀ. <br/> ਮਾਨਸਾ ਪੁਲਿਸ ਵਲੋਂ ਇੱਕ ਵਿਅਕਤੀ 1 ਕਿੱਲੋ 50 ਗ੍ਰਾਮ ਚਿੱਟੇ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-04-2026
ਮਾਨਸਾ, 7 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿੱਲੋ 50 ਗ੍ਰਾਮ ਚਿੱਟੇ ਸਮੇਤ ਗਿ੍ਫ਼ਤਾਰ ਕੀਤਾ ਹੈ | ਐੱਸ.ਐੱਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲੇ੍ਹ 'ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ | ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਇੰਚਾਰਜ ਇੰਸਪੈਕਟਰ ਬਲਕੌਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਸਥਾਨਕ ਪ੍ਰੀਤ ਨਗਰ ਨੇੜਿਓ ਵਿਸ਼ਾਲ ਕੁਮਾਰ ਵਾਸੀ ਵਾਰਡ ਨੰ. 4 ਮਾਨਸਾ ਨੂੰ ਕਾਬੂ ਕਰ ਕੇ ਐਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਸ਼ਹਿਰੀ-2 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਪਹਿਲਾਂ ਵੀ 13 ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਸ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਤਸਕਰੀ ਦੇ ਅਗਲੇ-ਪਿਛਲੇ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਹਾਈਟੈੱਕ ਨਾਕਾਬੰਦੀ ਦੇ ਨਾਲ ਹੀ ਗੁਪਤ ਸੂਚਨਾਵਾਂ ਦੇ ਆਧਾਰ 'ਤੇ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਸਾਂਝੀ ਕਰਨ ਦੀ ਅਪੀਲ ਕੀਤੀ | ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਗਿ੍ਫ਼ਤਾਰ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ | ਇਸ ਮੌਕੇ ਡੀ.ਐੱਸ.ਪੀ. ਕਮਲਜੀਤ ਸਿੰਘ ਗਿੱਲ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਬਲਕੌਰ ਸਿੰਘ, ਥਾਣੇਦਾਰ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਰੁਪਿੰਦਰ ਕੌਰ 'ਕਿਸ ਮੇਂ ਕਿਤਨਾ ਹੈ ਦਮ' ਦੇ ਸੁੰਦਰ ਲਿਖਾਈ ਮੁਕਾਬਲੇ 'ਚ ਜੇਤੂ
Ad Position 24