ਬਠਿਡਾ, 8 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੜਕੀਆਂ ਦੀ ਸਿੱਖਿਆ ਦੇ ਖੇਤਰ ਵਿਚ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਣ ਵਾਲੀ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ (ਬਠਿੰਡਾ) ਦੀ ਇਕਾਈ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਬੀ.ਐਸ.ਸੀ. (ਫੈਸ਼ਨ ਟੈਕਨੋਲੋਜੀ) ਵਿਭਾਗ ਦੀਆਂ ਵਿਦਿਆਰਥਣਾਂ ਦੇ ਮਈ 2025 ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਵਿਭਾਗ ਦੇ ਮੁਖੀ ਪ੍ਰੋ: ਹਰਵਿੰਦਰ ਕੌਰ ਨੇ ਨਤੀਜਾ ਸਾਂਝੇ ਕਰਦੇ ਹੋਏ ਦੱਸਿਆ ਕਿ ਵਿੱਦਿਆਰਥਣ ਜਸ਼ਨਦੀਪ ਕੌਰ, ਦੁਪਿੰਦਰਜੀਤ ਕੌਰ, ਗੁਰਮੀਤ ਕੌਰ ਤੇ ਮਨਜੀਤ ਕੌਰ ਨੇ ਕ੍ਰਮਵਾਰ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਕਮਲਜੀਤ ਕੌਰ, ਰਾਣੀ ਕੌਰ ਤੇ ਸਰਬਜੀਤ ਕੌਰ ਨੇ 94.03 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਹਰਮਨਪ੍ਰੀਤ ਕੌਰ, ਖੁਸ਼ਦੀਪ ਕੌਰ, ਕੁਲਵੀਰ ਕੌਰ, ਪ੍ਰਭਜੋਤ ਕੌਰ, ਸੁਮਨਪ੍ਰੀਤ ਕੌਰ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਐਮ.ਡੀ. ਗੁਰਬਿੰਦਰ ਸਿੰਘ ਬੱਲੀ ਨੇ ਇੰਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪ੍ਰਬੰਧਕੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮਾਤਾ ਸੁੰਦਰੀ ਗਰਲਜ਼ ਕਾਲਜ ਹਮੇਸ਼ਾ ਗੁਣਵੱਤਾ ਪੂਰਨ ਸਿੱਖਿਆ, ਨਵੀਨਤਮ ਤਕਨਾਲੋਜੀ ਅਤੇ ਨੈਤਿਕ ਮੁੱਲਾਂ ਦੇ ਸੰਯੋਗ ਰਾਹੀਂ ਵਿਦਿਆਰਥਣਾਂ ਦਾ ਸੰਪੂਰਨ ਵਿਕਾਸ ਕਰਨ ਲਈ ਪ੍ਰਤਿਬੱਧ ਹੈ | ਕਾਲਜ ਦੇ ਪਿ੍ੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਕਾਲਜ ਵਿਦਿਆਰਥਣਾਂ ਨੂੰ ਸਿਰਫ਼ ਅਕਾਦਮਿਕ ਹੀ ਨਹੀਂ, ਸਗੋਂ ਵਿਅਕਤੀਤਵ ਵਿਕਾਸ, ਰਚਨਾਤਮਕਤਾ ਅਤੇ ਪੇਸ਼ੇਵਰ ਕੰਮਾਂ ਵਿਚ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਹੈ | ਇਸ ਮੌਕੇ ਡਾਇਰੈਕਟਰ ਸਿੰਬਲਜੀਤ ਕੌਰ, ਖ਼ਜ਼ਾਨਚੀ ਪ੍ਰਸ਼ੋਤਮ ਕੌਰ, ਜਸਵਿੰਦਰ ਸਿੰਘ, ਰਾਜਵਿੰਦਰ ਸਿੰਘ, ਰਾਵਿੰਦਰ ਸ਼ਰਮਾ, ਰਣਜੀਤ ਕੌਰ (ਸਾਰੇ ਸੀਨੀਅਰ ਪ੍ਰੋਫੈਸਰ), ਜਗਜੀਤ ਸਿੰਘ, ਕਰਨਵੀਰ ਸਿੰਘ, ਗੁਰਪ੍ਰੀਤ ਸਿੰਘ, ਵੀਰਪਾਲ ਕੌਰ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਅਮਨਦੀਪ ਸ਼ਰਮਾ, ਮਨਿੰਦਰਪ੍ਰੀਤ ਕੌਰ, ਰੁਪਿੰਦਰ ਕੌਰ, ਵੀਰਇੰਦਰ ਕੌਰ, ਕਿਰਨ ਖਾਨ, ਕਿਰਨਜੀਤ ਕੌਰ, ਅਮਨਦੀਪ ਕੌਰ, ਅਨਮੋਲ ਮਾਨ, ਹਰਮਨਦੀਪ ਕੌਰ, ਗੁਰਪ੍ਰੀਤ ਕੌਰ, ਕਿਰਨਦੀਪ ਕੌਰ, ਮਨਦੀਪ ਕੌਰ, ਅਮਨਦੀਪ ਕੌਰ (ਸਾਰੇ ਪ੍ਰੋਫੈਸਰ) ਨੇ ਵਿੱਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ |