30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਿਸ਼ਨ ਪ੍ਰਗਤੀ ਤਹਿਤ ਨੌਜਵਾਨਾਂ ਦੇ ਦੂਜੇ ਬੈਚ ਦੀ ਸਿਖਲਾਈ ਸ਼ੁਰੂ- ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 09-04-2026
ਬਠਿੰਡਾ, 8 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ): ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਸੰਬੰਧੀ ਮੁਫ਼ਤ ਕੋਚਿੰਗ ਦੇਣ ਲਈ ਚਲਾਏ ਗਏ ਮਿਸ਼ਨ ਪ੍ਰਗਤੀ ਤਹਿਤ 62 ਨੌਜਵਾਨਾਂ ਦੇ ਦੂਜੇ ਬੈਚ ਦੀ ਸ਼ੁਰੂਆਤ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਕੀਤੀ ਗਈ | ਇਸ ਮੌਕੇ ਨਵੇਂ ਬੈਚ 'ਚ ਪੜ੍ਹ ਰਹੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਮਿਸ਼ਨ ਪ੍ਰਗਤੀ ਨੌਜਵਾਨ ਵਰਗ ਲਈ ਵਰਦਾਨ ਸਿੱਧ ਹੋ ਰਿਹਾ ਹੈ | ਇੱਥੇ ਬਠਿੰਡਾ ਅਤੇ ਆਸ-ਪਾਸ ਦੇ ਜ਼ਿਲਿ੍ਹਆਂ ਤੋਂ ਆ ਕੇ ਨੌਜਵਾਨ ਮੁਫ਼ਤ ਕੋਚਿੰਗ ਲੈ ਰਹੇ ਹਨ | ਉਨ੍ਹਾਂ ਕੋਚਿੰਗ ਲੈਣ ਲਈ ਆਉਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਆਸ-ਪਾਸ ਦੇ ਜ਼ਿਲਿ੍ਹਆਂ ਤੋਂ ਸਵੇਰੇ ਬੱਸਾਂ ਰਾਹੀਂ ਆਉਂਦੇ ਹਨ ਅਤੇ ਸਾਰਾ ਦਿਨ ਇੱਥੇ ਪੜ੍ਹ ਕੇ ਸ਼ਾਮ ਨੂੰ ਮੁੜ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ, ਫ਼ੌਜ ਜਾਂ ਪੈਰਾ ਮਿਲਟਰੀ ਫੋਰਸਜ਼ 'ਚ ਭਰਤੀ ਲਈ ਲਿਖਤੀ ਪ੍ਰੀਖਿਆ ਪਾਸ ਕਰਨ ਉਪਰੰਤ ਭਰਤੀ ਲਈ ਫਿਜ਼ੀਕਲ ਟਰੇਨਿੰਗ ਫਿਟਨੈੱਸ ਵੀ ਜ਼ਰੂਰੀ ਅੰਗ ਹੈ | ਇਹ ਟੈੱਸਟ ਪਾਸ ਕਰਨ ਲਈ ਮਾਹਿਰ ਕੋਚਾਂ ਰਾਹੀਂ ਫਿਜ਼ੀਕਲ ਟਰੇਨਿੰਗ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 9 ਮਾਰਚ ਤੋਂ ਬਿਨਾਂ ਫ਼ੀਸ ਸ਼ੁਰੂ ਕੀਤੀ ਜਾ ਚੁੱਕੀ ਹੈ | ਇਹ ਸਿਖਲਾਈ ਸ਼ਾਮ 5 ਤੋਂ 6 ਵਜੇ ਤੱਕ ਸਟੇਡੀਅਮ ਵਿਖੇ ਮੁਫ਼ਤ ਦਿੱਤੀ ਜਾਂਦੀ ਹੈ | ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ 40 ਬੱਚਿਆਂ ਦਾ ਬੈਚ ਸ਼ੁਰੂ ਕੀਤਾ ਸੀ, ਜਿਸ ਵਿਚੋਂ 6 ਵਿਦਿਆਰਥੀਆਂ ਦੀ ਚੋਣ ਸਰਕਾਰੀ ਨੌਕਰੀ ਲਈ ਹੋ ਚੁੱਕੀ ਹੈ | ਇਸ ਮਿਸ਼ਨ ਹੇਠ ਤਜਰਬੇਕਾਰ ਅਧਿਆਪਕਾਂ ਵਲੋਂ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਬੀ. ਐਸ. ਸੀ. (ਫੈਸ਼ਨ ਟੈਕਨਾਲੋਜੀ) ਵਿਭਾਗ ਦੀਆਂ ਵਿਦਿਆਰਥਣਾਂ ਦਾ ਨਤੀਜਾ ਰਿਹਾ ਸ਼ਾਨਦ...
Ad Position 24