30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 09-04-2026
ਤਲਵੰਡੀ ਸਾਬੋ, 8 ਅਪ੍ਰੈਲ (ਰਵਜੋਤ ਸਿੰਘ ਰਾਹੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ ਗਿਆ¢ ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ¢ ਨਤੀਜਿਆਂ ਅਨੁਸਾਰ ਜਸ਼ਨਪ੍ਰੀਤ ਕੌਰ (ਬੀ.ਏ ਭਾਗ ਤੀਜਾ) ਨੇ ਪਹਿਲਾ ਸਥਾਨ, ਕਾਜਲਪ੍ਰੀਤ ਕÏਰ (ਬੀ.ਏ ਭਾਗ ਤੀਜਾ) ਨੇ ਦੂਜਾ ਸਥਾਨ ਅਤੇ ਸ਼ਰਨਜੀਤ ਕÏਰ (ਬੀ.ਸੀ.ਏ ਭਾਗ ਦੂਜਾ) ਨੇ ਤੀਜਾ ਸਥਾਨ ਹਾਸਲ ਕੀਤਾ¢ ਮੁਕਾਬਲੇ ਦÏਰਾਨ ਜੱਜ ਦੀ ਭੂਮਿਕਾ ਪਰਮਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਗੱਤਕਾ ਕੋਚ ਵਲੋਂ ਨਿਭਾਈ ਗਈ¢ ਪ੍ਰੋ.ਸ਼ਾਲਿਨੀ ਸਹਿਗਲ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥਣਾਂ ਨੂੰ 15 ਅਪ੍ਰੈਲ ਨੂੰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬਾਨ ਤੇ ਹੋਰ ਪੰਥਕ ਸ਼ਖ਼ਸੀਅਤਾਂ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ¢ ਕਾਲਜ ਪਿ੍ੰਸੀਪਲ ਨੇ ਸਫਲ ਆਯੋਜਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ¢ ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ.ਰਾਜਨਦੀਪ ਕੌਰ, ਇਤਿਹਾਸ ਵਿਭਾਗ ਦੇ ਮੁਖੀ ਪ੍ਰੋ.ਕੁਲਜੀਤ ਸਿੰਘ, ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਇੰਦਰਪ੍ਰੀਤ ਕੌਰ, ਧਰਮ ਅਧਿਐਨ ਵਿਭਾਗ ਤੋਂ ਪ੍ਰੋ. ਮਨਪ੍ਰੀਤ ਸਿੰਘ ਤੇ ਡਾ. ਅਰਸ਼ਵੀਰ ਸਿੰਘ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰ ਗਰੋਹ ਦੇ ਦੋ ਮੈਂਬਰ ਕਾਬੂ, ਚੋਰੀ ਦੇ 10 ਮੋਟਰਸਾਈਕਲ ਬਰਾਮਦ <br/> ਅਗਲੀ ਖ਼ਬਰ ਮਿਸ਼ਨ ਪ੍ਰਗਤੀ ਤਹਿਤ ਨੌਜਵਾਨਾਂ ਦੇ ਦੂਜੇ ਬੈਚ ਦੀ ਸਿਖਲਾਈ ਸ਼ੁਰੂ- ਡਿਪਟੀ ਕਮਿਸ਼ਨਰ
Ad Position 24