30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੋਟਰਸਾਈਕਲ ਚੋਰ ਗਰੋਹ ਦੇ ਦੋ ਮੈਂਬਰ ਕਾਬੂ, ਚੋਰੀ ਦੇ 10 ਮੋਟਰਸਾਈਕਲ ਬਰਾਮਦ <br/>

Ad Position 21
No active advertisement
ਅਜੀਤ ਡੈਸਕ 09-04-2026
ਬਠਿੰਡਾ, 8 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸ਼ਹਿਰ ਅਤੇ ਆਸ-ਪਾਸ ਦੇ ਖੇਤਰ 'ਚੋਂ ਮੋਟਰ-ਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਚੋਰੀ ਦੇ ਮੋਟਰ-ਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜਦੋਂ ਹੌਲਦਾਰ ਮੱਖਣ ਸਿੰਘ, ਸੀਨੀਅਰ ਸਿਪਾਹੀ ਜਗਦੇਵ ਸਿੰਘ ਤੇ ਪੰਜਾਬ ਹੋਮਗਾਰਡ ਦੇ ਜਵਾਨ ਜਸਵੀਰ ਸਿੰਘ ਵਲੋਂ ਸ਼ੱਕੀ ਵਿਅਕਤੀ ਸਬੰਧੀ ਇਲਾਕੇ 'ਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਸਥਾਨਕ ਮੱਛੀ ਵਾਲੇ ਚੌਕ ਨਜ਼ਦੀਕ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਸ਼ਹਿਰ 'ਚ ਇਕ ਅਜਿਹਾ ਗਿਰੋਹ ਸਰਗਰਮ ਹੈ, ਜੋ ਲੋਕਾਂ ਦੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ ਤੇ ਇਸ ਗਿਰੋਹ ਦੇ ਦੋ ਮੈਂਬਰ ਹੁਣ ਵੀ ਸ਼ਹਿਰ 'ਚ ਚੋਰੀ ਦੇ ਮੋਟਰਸਾਈਕਲਾਂ 'ਤੇ ਘੁੰਮ ਰਹੇ ਹਨ ਤੇ ਹੋਰ ਮੋਟਰਸਾਈਕਲ ਚੋਰੀ ਕਰਨ ਦੀ ਤਾਕ ਵਿਚ ਹਨ | ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਜਦੋਂ ਉੱਕਤ ਚੋਰਾਂ ਦੀ ਭਾਲ ਕੀਤੀ ਗਈ ਤਾਂ ਉਨ੍ਹਾਂ ਨੂੰ ਮੱਛੀ ਚੌਕ ਦੇ ਖੇਤਰ 'ਚੋਂ ਹੀ ਮੋਟਰ-ਸਾਈਕਲਾਂ ਸਮੇਤ ਦਬੋਚ ਲਿਆ ਗਿਆ, ਦੀ ਪਹਿਚਾਣ ਗੁਰਤੇਜ ਸਿੰਘ ਵਾਸੀ ਜਨਤਾ ਨਗਰ ਬਠਿੰਡਾ ਅਤੇ ਮੰਗਾ ਸਿੰਘ ਵਾਸੀ ਕੋਠੇ ਛੱਪੜੀਂ ਵਾਲੇ, ਨੇੜੇ ਪਿੰਡ ਸਿਵੀਆਂ ਵਜੋਂ ਹੋਈ ਹੈ | ਥਾਣਾ ਮੁਖੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੇ ਕਬਜ਼ੇ 'ਚੋਂ ਵੱਖ-ਵੱਖ ਮਾਰਕਾ 10 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਭੁੱਚੋ ਖੇਤਰ 'ਚ ਭਾਰੀ ਮੀਂਹ ਨਾਲ ਕਣਕ ਦੀ ਫ਼ਸਲ ਦਾ ਵਿਆਪਕ ਨੁਕਸਾਨ ਅਗਲੀ ਖ਼ਬਰ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ
Ad Position 24