29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਾਨਸਾ ਪੁਲਿਸ ਨੇ 356 ਗ੍ਰਾਮ ਚਿੱਟੇ ਸਮੇਤ ਇਕ ਵਿਅਕਤੀ ਕੀਤਾ ਕਾਬੂ <br/>

Ad Position 21
No active advertisement
ਅਜੀਤ ਡੈਸਕ 09-04-2026
ਮਾਨਸਾ, 8 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇਕ ਵਿਅਕਤੀ ਨੂੰ ਚਿੱਟੇ ਸਮੇਤ ਕਾਬੂ ਕੀਤਾ ਹੈ | ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਮਨਮੋਹਨ ਸਿੰਘ ਅÏਲਖ ਐਸ.ਪੀ (ਡੀ.) ਮਾਨਸਾ, ਬੂਟਾ ਸਿੰਘ ਗਿੱਲ ਡੀ.ਐਸ.ਪੀ ਸਬ ਡਵੀਜ਼ਨ ਮਾਨਸਾ ਦੀ ਦੇਖ ਰੇਖ ਹੇਠ ਇੰਸਪੈਕਟਰ ਬਲਕੌਰ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼ ਮਾਨਸਾ ਦੀ ਅਗਵਾਈ 'ਚ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ਼ ਮਾਨਸਾ ਅਤੇ ਪੁਲਿਸ ਪਾਰਟੀ ਨੇ ਬਾਬੇ ਦਾ ਢਾਬਾ ਪਿੰਡ ਰੱਲਾ ਨਜ਼ਦੀਕ ਗਸ਼ਤ ਦੌਰਾਨ ਸਾਗਰ ਵਾਸੀ ਮੰਡੀ ਕਾਲਿਆਂਵਾਲੀ (ਹਰਿਆਣਾ) ਕੋਲੋਂ 356 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਥਾਣਾ ਜੋਗਾ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਦੋਸ਼ੀ ਤੋਂ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਸਵ. ਬੀ.ਐਲ.ਓ. ਪ੍ਰਦੀਪ ਕੁਮਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ-ਗੌਰਮਿੰਟ ਟ... ਅਗਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/>
Ad Position 24