ਬਠਿੰਡਾ, 9 ਅਪ੍ਰੈਲ (ਵਲ੍ਹਾਣ)- ਬੇਮੌਸਮੀ ਮੀਂਹ ਅਤੇ ਤੇਜ਼ ਗੜੇਮਾਰੀ ਕਾਰਨ ਵੱਖ-ਵੱਖ ਜ਼ਿਲਿ੍ਹਆਂ 'ਚ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ¢ ਜਿਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ (ਬਹਿਮਣ ਦੀਵਾਨਾ) ਨੇ ਫ਼ਸਲਾਂ ਦੇ ਖ਼ਰਾਬੇ 'ਤੇ ਚਿੰਤਾ ਪ੍ਰਗਟ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਣਕ ਦੀ ਪੱਕੀ ਹੋਈ ਫ਼ਸਲ ਧਰਤੀ 'ਤੇ ਵਿਛ ਗਈ ਹੈ ਅਤੇ ਕਈ ਥਾਵਾਂ 'ਤੇ ਫ਼ਸਲ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ, ਜਿਸ ਨਾਲ ਕਿਸਾਨਾਂ ਦੀ ਸਾਰੀ ਮਿਹਨਤ ਬਰਬਾਦ ਹੋ ਗਈ¢ ਉਨ੍ਹਾਂ ਦੱਸਿਆ ਕਿ ਇਹ ਨੁਕਸਾਨ ਸਿਰਫ਼ ਕਿਸਾਨਾਂ ਤੱਕ ਹੀ ਸੀਮਤ ਨਹੀਂ, ਸਗੋਂ ਆੜ੍ਹਤੀਆਂ ਅਤੇ ਮਜ਼ਦੂਰ ਵਰਗ ਨੂੰ ਵੀ ਇਸ ਦਾ ਅਸਰ ਝੱਲਣਾ ਪਵੇਗਾ¢ ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਹਰ ਇਕ ਕਿਸਾਨ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਯੋਗ ਮੁਆਵਜ਼ਾ ਦਿੱਤਾ ਜਾਵੇ¢ ਇਸ ਤੋਂ ਇਲਾਵਾ ਬੈਂਕਾਂ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਅਗਲੀ ਫ਼ਸਲ ਲਈ ਬੀਜ ਤੇ ਖਾਦ ਸਬਸਿਡੀ 'ਤੇ ਮੁਹੱਈਆ ਕਰਵਾਈ ਜਾਵੇ¢