ਮਹਿਰਾਜ, 9 ਅਪ੍ਰੈਲ (ਸੁਖਪਾਲ ਮਹਿਰਾਜ)- ਯੂਨੀਅਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਥੂਹੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵਲੋਂ ਕੱਢੀਆਂ ਗਈਆਂ ਐਮ. ਪੀ. ਐਚ. ਡਬਲਯੂ. (ਮੇਲ) ਦੀਆਂ 270 ਅਸਾਮੀਆਂ ਦਾ ਪੇਪਰ ਲਿਆ ਗਿਆ ਸੀ ਅਤੇ ਉਸ ਦਾ ਨਤੀਜਾ ਵੀ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਜਾਰੀ ਕਰ ਦਿੱਤਾ ਗਿਆ ਸੀ, ਪਰ ਅਜੇ ਤੱਕ ਚੁਣੇ ਗਏ 270 ਸਾਥੀਆਂ ਨੂੰ ਜੁਆਇਨਿੰਗ ਲੈਟਰ ਜਾਰੀ ਨਹੀਂ ਕੀਤੇ ਗਏ¢ ਇਹ ਗੱਲ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਉਣਾ ਜ਼ਰੂਰੀ ਹੈ ਕਿ 19 ਤਰੀਖ ਨੂੰ ਸਾਡੇ ਵਿਭਾਗ ਅਤੇ ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਪੈਨਲ ਮੀਟਿੰਗ ਹੋਈ ਸੀ, ਜਿਸ ਵਿਚ ਸਾਨੂੰ 20 ਦਿਨਾਂ ਵਿਚ ਜੁਆਇਨ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਉਹ ਵੀ ਲਾਰਾ ਹੀ ਸਾਬਤ ਹੋਇਆ ਹੈ¢ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਮੈਦਾਨੀ ਪੱਧਰ 'ਤੇ ਕਰਮਚਾਰੀਆਂ ਦੀ ਭਾਰੀ ਘਾਟ ਹੈ ਅਤੇ ਦੂਜੇ ਪਾਸੇ ਮੈਰਿਟ ਅਨੁਸਾਰ ਚੁਣੇ ਗਏ ਉਮੀਦਵਾਰ ਬਿਨ੍ਹਾਂ ਕਿਸੇ ਵਜ੍ਹਾ ਦੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਵਾਰ-ਵਾਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਨੂੰ ਮਿਲ ਕੇ ਆਪਣੀ ਮੰਗ ਤੋਂ ਜਾਣੂ ਕਰਵਾ ਚੁੱਕੇ ਹਾਂ, ਪਰ ਲਗਾਤਾਰ ਨਿਯੁਕਤੀ ਪੱਤਰ ਜਾਰੀ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ¢ ਇਸ ਲਈ ਅਸੀਂ ਮੈਰਿਟ ਸੂਚੀ ਵਿਚ ਸ਼ਾਮਿਲ ਸਾਰੇ ਯੋਗ ਉਮੀਦਵਾਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ 12 ਅਪ੍ਰੈਲ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ ਤਾਂ ਜੋ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਹੱਲ ਕਰਵਾਈਆਂ ਜਾ ਸਕਣ¢ ਇਸ ਮੌਕੇ ਰਾਜ ਸੰਗਤੀਵਾਲਾ, ਨਾਹਰ ਸਿੰਘ, ਲਖਵਿੰਦਰ ਸਿੰਘ, ਸਾਹਿਬ ਸਿੰਘ, ਰਵਿੰਦਰ ਸਿੰਘ ਅਜਨਾਲਾ, ਨੀਰਜ ਕੁਮਾਰ, ਵਿਕਰਮ ਫ਼ਿਰੋਜ਼ਪੁਰ, ਨਵਦੀਪ ਸਿੰਘ, ਗਗਨਦੀਪ ਸਿੰਘ, ਹਰਮਨ ਸਿੰਘ, ਦੀਪ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਮੇਜਰ ਪਾਤੜਾਂ, ਮਨਦੀਪ ਝੁਨੀਰ, ਹਰਕੀਰਤ ਸਿੰਘ, ਸਤਵੀਰ ਸਿੰਘ, ਭੁਪਿੰਦਰ ਸੁਨਾਮ, ਗੁਰਪਿਆਰ ਸਿੰਘ ਮਾਨਸਾ ਆਦਿ ਹਾਜ਼ਰ ਸਨ¢