ਜੋਗਾ, 9 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਪਿੰਡ ਰੱਲਾ ਦੀ ਮੀਟਿੰਗ ਡੇਰਾ ਬਾਬਾ ਗਿਆਨ ਦਾਸ ਵਿਖੇ ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਰੱਲਾ ਦੀ ਅਗਵਾਈ ਹੇਠ ਕੀਤੀ ਗਈ | ਕਿਸਾਨ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਕਿਸਾਨਾਂ ਦੀ ਫ਼ਸਲਾਂ ਦਾ ਵੱਡਾ ਨੁਕਸਾਨ ਹੋ ਚੁੱਕਾ ਹੈ ਪਰ ਸਰਕਾਰ ਗੰਭੀਰ ਨਹੀਂ ਹੈ ਜਦਕਿ ਲੋੜ ਹੈ ਕਿ ਫ਼ੌਰੀ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਵਾਢੀ ਦਾ ਸੀਜ਼ਨ ਜ਼ੋਰਾਂ 'ਤੇ ਚੱਲ ਰਿਹਾ ਹੈ ਪਰ ਮੰਡੀਆਂ ਲੋੜੀਂਦੇ ਪ੍ਰਬੰਧਾਂ ਤੋਂ ਸੱਖਣੀਆਂ ਹਨ ਅਤੇ ਕਿਸਾਨ ਆਪਣੀਆਂ ਫ਼ਸਲਾਂ ਨੂੰ ਮੰਡੀਆਂ 'ਚ ਸੁੱਟ ਕੇ ਬੋਲੀ ਦਾ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਤੁਰੰਤ ਬੋਲੀ ਦਾ ਪ੍ਰਬੰਧ ਕਰਵਾ ਕੇ ਮੰਡੀਆਂ 'ਚ ਪਈ ਫ਼ਸਲ ਨੂੰ ਚੁੱਕਿਆ ਜਾਵੇ | ਇਸ ਮੌਕੇ ਬੂਟਾ ਸਿੰਘ, ਰਾਜਵਿੰਦਰ ਸਿੰਘ, ਸੌਦਾਗਰ ਸਿੰਘ, ਅਮਰੀਕ ਸਿੰਘ, ਲਾਲਾ ਸਿੰਘ, ਤਾਰਾ ਸਿੰਘ, ਗੇਬੜ ਸਿੰਘ, ਬਿੰਦਰ ਸਿੰਘ ਆਦਿ ਹਾਜ਼ਰ ਸਨ |