25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰੂ ਨਾਨਕ ਦੇਵ ਥਰਮਲ ਪਲਾਂਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 11-04-2026
ਬਠਿੰਡਾ, 10 ਅਪ੍ਰੈਲ (ਸਿਵੀਆਂ)-ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਥਾਨਕ ਰੋਜ਼ ਗਾਰਡਨ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਪੈਨਸ਼ਨਰਾਂ ਨੇ ਹਿੱਸਾ ਲਿਆ | ਇਸ ਤੋਂ ਪਹਿਲਾਂ ਵਿੱਛੜ ਚੁੱਕੇ ਸਾਥੀ ਮੁਲਾਜ਼ਮਾਂ ਅਵਧ ਰਾਮ, ਚਾਨਣ ਸਿੰਘ ਤੇ ਦਰਸ਼ਨ ਸਿੰਘ ਧਨੌਲਾ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ |ਮੀਟਿੰਗ ਦੀ ਅਗਵਾਈ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਭੋਲਾ ਸਿੰਘ ਮਲੂਕਾ ਵਲੋਂ ਸਮੂਹ ਪੈਨਸ਼ਨਰਾਂ ਨੂੰ ਸੁਪਰੀਮ ਕੋਰਟ ਅਤੇ ਹਾਈ ਕੋਰਟ ਵਿਚ ਚੱਲ ਰਹੇ ਪੈਨਸ਼ਨਰਾਂ ਦੇ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਇਸ ਦੌਰਾਨ ਉਨ੍ਹਾਂ ਅਲਾਈਵ ਸਰਟੀਫਿਕੇਟ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਾਲ ਅਲਾਈਵ ਸਰਟੀਫਿਕੇਟ ਆਨਲਾਈਨ ਪ੍ਰਕਿਰਿਆ ਰਾਹੀਂ ਦੇਣ ਬਾਰੇ ਬੇਸ਼ੱਕ ਸਮੂਹ ਪੈਨਸ਼ਨਰਾਂ ਨੂੰ ਪਹਿਲਾਂ ਤੋਂ ਹੀ ਪਤਾ ਸੀ ਪਰ ਕਾਫੀ ਪੈਨਸ਼ਨਰਾਂ ਨੂੰ ਆਨਲਾਈਨ ਪ੍ਰਕਿਰਿਆ ਬਾਰੇ ਮੁਕੰਮਲ ਜਾਣਕਾਰੀ ਨਾ ਹੋਣ ਕਰਕੇ ਦਿੱਕਤ ਦਾ ਸਾਹਮਣਾ ਕਰਨਾ ਪਿਆ, ਜਿੰਨਾਂ ਦੀ ਸਹਾਇਤਾ ਲਈ ਏ. ਓ. ਨੇ ਅਪਣੇ ਸਟਾਫ਼ ਦੇ ਇਕ ਮੈਂਬਰ ਦੀ ਡਿਊਟੀ ਲਗਾ ਕੇ ਉਨ੍ਹਾਂ ਦੀ ਮੱਦਦ ਕੀਤੀ ਅਤੇ ਕੰਮ ਨੂੰ ਸੁਖਾਲਾ ਬਣਾਇਆ ਗਿਆ | ਪ੍ਰਧਾਨ ਅਤੇ ਐਸੋਸੀਏਸ਼ਨ ਨੇ ਏ. ਓ. ਅਤੇ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਪੈਨਸ਼ਨਰ ਆਗੂ ਬਾਬੂ ਸਿੰਘ ਰੋਮਾਣਾ, ਗੁਰਚਰਨ ਸਿੰਘ ਅਤੇ ਮੇਜਰ ਸਿੰਘ ਚੱਠਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿਹਤ ਦਿਵਸ ਮੌਕੇ ਵਿਦਿਆਰਥੀਆਂ ਨੂੰ ਦੱਸੀ ਤੰਦਰੁਸਤੀ ਦੀ ਮਹੱਤਤਾ <br/> ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਨੌਰਥਈਸਟ ਕਲਚਰਲ ਫੈਸਟ <br/>
Ad Position 24