22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਖੇਤੀਬਾੜੀ ਵਿਭਾਗ ਨੇ ਆਪ ਦੇ ਕਿਸਾਨ ਵਿੰਗ ਨੂੰ ਕੀਤਾ ਅੱਖੋਂ-ਪਰੋਖੇ, ਕਿਸਾਨ ਸਿਖਲਾਈ ਮੇਲੇ 'ਚ ਨਹੀਂ ਦਿੱਤਾ ਸੱਦਾ

Ad Position 21
No active advertisement
ਅਜੀਤ ਡੈਸਕ 11-04-2026
ਬਠਿੰਡਾ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਵਿਭਾਗ ਬਠਿੰਡਾ ਵਲੋਂ ਅੱਜ ਕਰਵਾਏ ਗਏ ਕਿਸਾਨ ਸਿਖਲਾਈ ਮੇਲੇ 'ਚ ਸ਼ਮੂਲੀਅਤ ਕਰਨ ਲਈ ਸੱਤਾਧਾਰੀ ਧਿਰ ਆਪ ਦੇ ਕਿਸਾਨ ਵਿੰਗ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ, ਜਿਸ ਕਾਰਨ ਕਿਸਾਨ ਵਿੰਗ ਦੇ ਆਗੂ ਖੇਤੀਬਾੜੀ ਵਿਭਾਗ ਦੀ ਇਸ ਕਾਰਵਾਈ ਤੋਂ ਡਾਢ੍ਹੇ ਖ਼ਫ਼ਾ ਹਨ ਤੇ ਉਨ੍ਹਾਂ ਇਹ ਸਾਰਾ ਮਾਮਲਾ ਆਪ ਹਾਈਕਮਾਂਡ ਤੱਕ ਪਹੁੰਚਾਉਣ ਦੀ ਗੱਲ ਆਖੀ ਹੈ | ਇਸ ਸੰਬੰਧੀ 'ਆਪ' ਕਿਸਾਨ ਵਿੰਗ ਪੰਜਾਬ ਦੇ ਸੂਬਾ ਸਕੱਤਰ ਇੰਚਾਰਜ ਮਾਲਵਾ ਵੈਸਟ ਜ਼ੋਨ ਪਰਮਜੀਤ ਸਿੰਘ ਕੋਟਫੱਤਾ ਦੀ ਰਿਹਾਇਸ਼ 'ਤੇ ਕਿਸਾਨ ਵਿੰਗ ਦੀ ਹੰਗਾਮੀ ਮੀਟਿੰਗ ਸੱਦੀ ਗਈ | ਪਰਮਜੀਤ ਸਿੰਘ ਕੋਟਫੱਤਾ ਨੇ ਦੱਸਿਆ ਕਿ ਬੀਤੇ ਦਿਨੀਂ ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਆਪ ਦੇ ਪੰਜਾਬ ਕਿਸਾਨ ਵਿੰਗ ਦੀ ਜ਼ਰੂਰੀ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨਾਲ ਸਬੰਧਿਤ ਹਰ ਗਤੀਵਿਧੀ ਵਿਚ ਆਪ ਦੇ ਕਿਸਾਨ ਵਿੰਗ ਨੂੰ ਭਾਗੀਦਾਰ ਬਣਾਇਆ ਜਾਵੇਗਾ, ਪਰ ਖੇਤੀਬਾੜੀ ਵਿਭਾਗ ਬਠਿੰਡਾ ਦੇ ਮੁੱਖੀ ਅਤੇ ਅਧਿਕਾਰੀਆਂ 'ਤੇ ਪਾਰਟੀ ਹਾਈਕਮਾਂਡ ਦੇ ਉਕਤ ਹੁਕਮਾਂ ਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ ਹੈ, ਕਿਉਂਕਿ ਖੇਤੀਬਾੜੀ ਵਿਭਾਗ ਬਠਿੰਡਾ ਵਲੋਂ ਅੱਜ ਬਠਿੰਡਾ ਵਿਖੇ ਕਿਸਾਨ ਸਿਖਲਾਈ ਮੇਲਾ ਕਰਵਾਇਆ ਗਿਆ, ਪਰ ਇਸ ਵਿਚ ਸ਼ਾਮਲ ਹੋਣ ਲਈ ਆਪ ਕਿਸਾਨ ਵਿੰਗ ਦੇ ਕਿਸੇ ਵੀ ਅਹੱੁਦੇਦਾਰ ਨੂੰ ਸੱਦਾ-ਪੱਤਰ ਨਹੀਂ ਦਿੱਤਾ ਗਿਆ, ਜਦਕਿ ਆਮ ਲੋਕਾਂ ਤੇ ਹੋਰ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਭਾਗ ਵਲੋਂ ਸੱਦਾ-ਪੱਤਰ ਵਿਸ਼ੇਸ਼ ਤੌਰ 'ਤੇ ਭੇਜੇ ਗਏ ਹਨ | ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਜ਼ਿਲ੍ਹਾ ਖੇਤੀਬਾੜੀ ਵਿਭਾਗ ਨੇ ਆਪ ਹਾਈਕਮਾਂਡ ਅਤੇ ਪਾਰਟੀ ਦੇ ਕਿਸਾਨ ਵਿੰਗ ਦਾ ਨਿਰਾਦਰ ਕੀਤਾ ਹੈ, ਜਿਸ ਲਈ ਉਹ ਸਾਰਾ ਮਾਮਲਾ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਦੇ ਧਿਆਨ ਵਿਚ ਲਿਆਉਣਗੇ ਅਤੇ ਇਸ ਲਈ ਜ਼ਿੰਮੇਵਾਰ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨੂੰ ਤਬਦੀਲ ਕਰਨ ਦੀ ਮੰਗ ਕਰਨਗੇ, ਤਾਂ ਕਿਸਾਨ ਵਿੰਗ ਦੀ ਜ਼ਿਲ੍ਹਾ ਇਕਾਈ ਵਿਚ ਪਾਈ ਜਾ ਰਹੀ ਨਿਰਾਸ਼ਤਾ ਦੂਰ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਬਾਲਾਜੀ ਮੰਦਰ ਦੇ ਰਸਤੇ 'ਚ ਮਲਬੇ ਦੇ ਲਗੇ ਢੇਰ, ਸ਼ਰਧਾਲੂ ਅਤੇ ਰਾਹਗੀਰ ਹੋ ਰਹੇ ਪ੍ਰੇਸ਼ਾਨ ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਬਠਿੰਡਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ
Ad Position 24