ਬੁਢਲਾਡਾ, 10 ਅਪ੍ਰੈਲ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਦੇ ਸਾਬਕਾ ਵਿਦਿਆਰਥੀਆਂ ਦੀ ਸੰਸਥਾ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਕਾਲਜ ਸਥਾਪਤੀ ਤੋਂ ਲੈ ਕੇ ਹੁਣ ਤੱਕ ਕਾਲਜ ਦੇ ਕਿਸੇ ਵੀ ਵਿੱਦਿਅਕ ਸੈਸ਼ਨ ਦੌਰਾਨ ਪੜ੍ਹੇ ਵਿਦਿਆਰਥੀਆਂ ਨੂੰ ਇੱਕ ਮੰਚ 'ਤੇ ਇਕੱਠਾ ਕਰਨ ਲਈ ਇਕੱਤਰਤਾ 12 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਕਾਲਜ ਕੈਂਪਸ ਵਿਖੇ ਰੱਖੀ ਗਈ ਹੈ | ਇਸ ਦੌਰਾਨ ਪੁਰਾਣੇ ਵਿਦਿਆਰਥੀਆਂ ਦਾ ਆਪਸੀ ਤਾਲ-ਮੇਲ ਵਧਾਉਣ ਤੋਂ ਇਲਾਵਾ ਐਸੋਸੀਏਸ਼ਨ ਅਤੇ ਕਾਲਜ ਦੇ ਵਿਕਾਸ ਹਿਤ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਡਾ. ਕਰਨੈਲ ਵੈਰਾਗੀ ਨੇ ਸਮੁੱਚੇ ਸਾਬਕਾ ਵਿਦਿਆਰਥੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ |