ਬਰੇਟਾ, 10 ਅਪ੍ਰੈਲ (ਜੀਵਨ ਸ਼ਰਮਾ)- ਗੁਰੂ ਨਾਨਕ ਕਾਲਜ ਬੁਢਲਾਡਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਗੁਰਪਿਆਰ ਸਿੰਘ ਵਾਸੀ ਧਰਮਪੁਰਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਡਿਬਰੂਗੜ੍ਹ (ਆਸਾਮ) ਵਿਖੇ ਨੌਰਥ ਵੈਸਟ ਇੰਟਰ-ਯੂਨੀਵਰਸਿਟੀ ਖੇਡਾਂ 'ਚ ਕਰਾਟੇ ਖੇਡਦਿਆਂ ਚੰਗਾ ਪ੍ਰਦਰਸ਼ਨ ਕਰ ਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਪਿੰਡ ਪੁੱਜਣ 'ਤੇ ਪਿੰਡ ਵਾਸੀਆਂ ਵਲੋਂ ਜਸਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਕਾਲਾ, ਗਿਆਨ ਸਿੰਘ, ਸੁਰਜਨ ਸਿੰਘ, ਗੁਰਨਾਮ ਸਿੰਘ, ਮੱਘਰ ਸਿੰਘ, ਕੋਕਾ ਸ਼ਰਮਾ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |