ਬੁਢਲਾਡਾ, 11 ਅਪ੍ਰੈਲ (ਸਵਰਨ ਸਿੰਘ ਰਾਹੀ)- ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਸਰਪ੍ਰਸਤ ਸੁਰਜੀਤ ਰਾਮ ਦੀ ਅਗਵਾਈ ਹੇਠ ਹੋਈ | ਪ੍ਰਧਾਨ ਹਾਕਮ ਸਿੰਘ ਅਤੇ ਚੇਅਰਮੈਨ ਤਾਰਾ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨਰ ਨੂੰ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕਰਦਿਆਂ ਉਕਤ ਆਗੂਆਂ ਤੋਂ ਇਲਾਵਾ ਰੇਸ਼ਮ ਸਿੰਘ, ਗੁਰਦਰਸ਼ਨ ਸਿੰਘ, ਪੁਸ਼ਕਰ ਰਾਮ, ਸੁਖਦੇਵ ਸਿੰਘ ਜਖੇਪਲ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਪ੍ਰਤੀ ਸਰਕਾਰ ਵਲੋਂ ਅਪਣਾਏ ਜਾ ਰਹੇ ਨਾ ਪੱਖੀ ਰਵੱਈਏ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਵਰਕਰਾਂ ਦੇ ਰਹਿੰਦੇ ਬਕਾਏ ਤੇ ਮੈਡੀਕਲ ਬਿੱਲ ਤੁਰੰਤ ਜਾਰੀ ਕੀਤੇ ਜਾਣ |