07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ੍ਰੀ ਤਾਰਾ ਚੰਦ ਵਿੱਦਿਆ ਮੰਦਿਰ ਦਾ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 12-04-2026
ਭੀਖੀ, 11 ਅਪ੍ਰੈਲ (ਬਲਕਾਰ ਸਿੰਘ ਸਹੋਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਰਪਿੰਦਰ ਪਟਿਆਲ ਨੇ ਦੱਸਿਆ ਕਿ ਵਿਦਿਆਰਥਣ ਵੰਸ਼ਿਕਾ ਨੇ 597 ਅੰਕ ਪ੍ਰਾਪਤ ਕਰ ਕੇ ਸੂਬੇ 'ਚੋਂ ਤੀਜਾ ਸਥਾਨ ਹਾਸਲ ਕੀਤਾ ਹੈ ਜਦਕਿ ਜੋਬਨਪ੍ਰੀਤ ਕੌਰ ਨੇ 594 ਅੰਕ ਪ੍ਰਾਪਤ ਕਰ ਕੇ ਸੂਬੇ ਵਿਚੋਂ 6ਵਾਂ ਸਥਾਨ ਅਤੇ ਨਵਨੀਤ ਕੌਰ ਨੇ 586 ਅੰਕ ਪ੍ਰਾਪਤ ਕਰ ਕੇ ਸੂਬੇ ਵਿਚੋਂ 14ਵਾਂ ਸਥਾਨ ਹਾਸਲ ਕੀਤਾ | ਵਿਦਿਆਰਥਣਾਂ ਦੀ ਇਸ ਉਪਲਬਧੀ 'ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵਲੋਂ ਉਨ•ਾਂ ਦਾ ਸਨਮਾਨ ਕੀਤਾ ਗਿਆ | ਉਨ•ਾਂ ਦੱਸਿਆ ਕਿ ਕੁੱਲ 54 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ•ਾਂ ਵਿਚੋਂ 20 ਵਿਦਿਆਰਥੀਆਂ ਨੇ 90 ਫ਼ੀਸਦੀ, 7 ਨੇ 80 ਅਤੇ 18 ਵਿਦਿਆਰਥੀਆਂ ਨੇ 70 ਫ਼ੀਸਦੀ ਅੰਕ ਹਾਸਲ ਕਰ ਕੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਿ੍ਜ ਲਾਲ, ਪ੍ਰਬੰਧਕ ਸਤੀਸ਼ ਕੁਮਾਰ, ਵਾਇਸ ਪ੍ਰਧਾਨ ਐਡਵੋਕੇਟ ਮਨੋਜ ਕੁਮਾਰ ਰੌਕੀ, ਐਡਵੋਕੇਟ ਗਗਨਦੀਪ ਸਿੰਘ, ਡਾ. ਗੌਰਵ ਗਰਗ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਸ਼ੇਰ ਸਿੰਘ ਸਰਾਓ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਜੀ.ਆਈ.ਐਮ.ਟੀ. ਕਾਲਜ 'ਚ ਵਿਦਾਇਗੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ
Ad Position 24
No active advertisement