07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 12-04-2026
ਮਾਨਸਾ, 11 ਅਪ੍ਰੈਲ (ਧਾਲੀਵਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਾਨਸਾ ਦੀ ਮੀਟਿੰਗ ਬਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਜਥੇਬੰਦੀ ਦੀ ਆਗੂ ਬਲਵੀਰ ਕੌਰ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ ਪ੍ਰੰਤੂ 4 ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ, ਆਂਗਣਵਾੜੀ ਕੇਂਦਰਾਂ 'ਚ ਖ਼ਰਾਬ ਆ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਤੋਂ ਬੰਦ ਕਰਵਾ ਕੇ ਵੇਰਕਾ ਰਾਹੀਂ ਸਪਲਾਈ ਕੀਤਾ ਜਾਵੇ, ਐਨ.ਜੀ.ਓ. ਨੂੰ ਦਿੱਤੇ ਬਲਾਕ ਵਾਪਸ ਲਏ ਜਾਣ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣ ਦੇ ਨਾਲ ਹੀ ਮਾਣ ਭੱਤਾ ਦੁੱਗਣਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਦੀ ਤਰਜ਼ 'ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਕਣਕ ਦੇ ਖ਼ਰੀਦ ਨਿਯਮਾਂ 'ਚ ਛੋਟ ਦਿੱਤੀ ਜਾਵੇ-ਕਿਸਾਨ ਆਗੂ ਅਗਲੀ ਖ਼ਬਰ ਦਵਿੰਦਰ ਸ਼ਰਮਾ ਮਿਸਟਰ ਤੇ ਸ਼ਗਨਦੀਪ ਕੌਰ ਮਿਸ ਫੇਅਰਵੈੱਲ ਚੁਣੇ
Ad Position 24
No active advertisement