07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਅੰਗਹੀਣਾਂ ਦੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 12-04-2026
ਮਾਨਸਾ, 11 ਅਪ੍ਰੈਲ (ਸ.ਰਿ.)-ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦਿਆਂ ਮੁਤਾਬਿਕ ਅੰਗਹੀਣਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਪੂਰੀਆਂ ਕਰੇ | ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਵਲੋਂ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਅੰਗਹੀਣ ਵਰਗ ਦੇ ਹਿਤ 'ਚ ਇਕ ਵੀ ਫ਼ੈਸਲਾ ਨਹੀਂ ਲਿਆ ਗਿਆ ਅਤੇ ਲਾਰੇ ਲਗਾ ਕੇ ਖੱਜਲ ਖੁਆਰ ਕਰ ਰਹੀ ਹੈ, ਜਿਸ ਕਰ ਕੇ ਅੰਗਹੀਣਾਂ 'ਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ 13 ਅਪ੍ਰੈਲ ਨੂੰ ਸਰਕਾਰ ਪੰਜਾਬ ਵਿਧਾਨ ਸਭਾ ਦੇ ਹੋ ਰਹੇ ਵਿਸ਼ੇਸ਼ ਸੈਸ਼ਨ 'ਚ ਅੰਗਹੀਣਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਅਤੇ ਪੈਨਸ਼ਨ ਰਾਸ਼ੀ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰੇ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਮੀਟਿੰਗ ਅਗਲੀ ਖ਼ਬਰ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਆਮਦ ਤੇਜ਼ ਪਰ ਹਾਲੇ ਖ਼ਰੀਦ ਨਹੀਂ ਹੋਈ ਸ਼ੁਰੂ
Ad Position 24