ਬੁਢਲਾਡਾ, 12 ਅਪ੍ਰੈਲ (ਸਵਰਨ ਸਿੰਘ ਰਾਹੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਹੋਈ | ਸਰਪ੍ਰਸਤ ਗੁਰਚਰਨ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਇਆ 11 ਫ਼ੀਸਦੀ ਡੀ.ਏ. ਦੇਣ ਸਬੰਧੀ ਦਿੱਤੇ ਫ਼ੈਸਲੇ ਪ੍ਰਤੀ ਸਮੁੱਚੇ ਮੁਲਾਜ਼ਮ ਵਰਗ 'ਚ ਖ਼ੁਸ਼ੀ ਪਾਈ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਕੋਰਟ ਵਲੋਂ ਦਿੱਤੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਸਰਕਾਰ ਨੂੰ ਬਣਦੇ ਬਕਾਏ ਜਾਰੀ ਕਰਨੇ ਚਾਹੀਦੇ ਹਨ | ਸਕੱਤਰ ਨਰੇਸ਼ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਫ਼ੈਸਲਾ ਲਾਗੂ ਨਾ ਕੀਤਾ ਤਾਂ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਹਰ ਸੰਘਰਸ਼ 'ਚ ਪੈਨਸ਼ਨਰ ਵੀ ਆਪਣਾ ਬਣਦਾ ਯੋਗਦਾਨ ਪਾਉਣਗੇ | ਰਘੂਨਾਥ ਸਿੰਗਲਾ, ਬਲਵੀਰ ਸਿੰਘ ਅਤੇ ਜਗਸੀਰ ਸਿੰਘ ਨੇ ਦੱਸਿਆ ਕਿ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੈਨਸ਼ਨਰ ਭਵਨ ਵਿਖੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵਿਸ਼ਾਲ ਸਮਾਗਮ ਕੀਤਾ ਜਾਵੇਗਾ | ਇਸ ਮੌਕੇ ਕੁਲਵਿੰਦਰ ਸਿੰਘ, ਰਮੇਸ਼ ਕੁਮਾਰ, ਗੁਰਚਰਨ ਸਿੰਘ ਅÏਲਖ, ਸੁਰਿੰਦਰ ਸ਼ਰਮਾ, ਸ਼ਾਮ ਸੁੰਦਰ ਸ਼ਰਮਾ, ਪ੍ਰੀਤਮ ਸਿੰਘ ਅਨੇਜਾ, ਸੁਰਜੀਤ ਸਿੰਘ, ਕੁਲਦੀਪ ਸਿੰਘ ਰੁਪਾਲ, ਅਜਮੇਰ ਸਿੰਘ ਪਿ੍ੰਸੀਪਲ, ਨਾਮਦੇਵ ਸਿੰਘ, ਕੌਰ ਸਿੰਘ, ਪਿ੍ੰਸੀਪਲ ਮੁਕੇਸ਼ ਕੁਮਾਰ, ਨਿਰਮਲ ਸਿੰਘ, ਵਿਜੇ ਕੁਮਾਰ, ਸੁਖਵਿੰਦਰ ਸਿੰਘ ਪਟਵਾਰੀ ਆਦਿ ਹਾਜ਼ਰ ਸਨ |