ਮਾਨਸਾ, 12 ਅਪ੍ਰੈਲ (ਰਾਵਿੰਦਰ ਸਿੰਘ ਰਵੀ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕੇ ਖ਼ਰੀਦ ਕੇਂਦਰਾਂ 'ਚ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਮੰਡੀਆਂ 'ਚ ਕਣਕ ਦੀ ਫ਼ਸਲ ਲਿਆਉਣੀ ਸ਼ੁਰੂ ਕਰ ਦਿੱਤੀ ਗਈ ਹੈ ਪਰ ਖ਼ਰੀਦ ਕਰਨ ਲਈ ਨਾ ਤਾਂ ਕੋਈ ਸਰਕਾਰੀ ਅਧਿਕਾਰੀ ਤਾਇਨਾਤ ਹੈ ਅਤੇ ਨਾ ਹੀ ਬਾਰਦਾਨੇ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਕਿਹਾ ਖ਼ਰਾਬ ਮੌਸਮ ਦੇ ਚੱਲਦਿਆਂ ਕਿਸਾਨਾਂ ਵਲੋਂ ਖੇਤਾਂ 'ਚੋਂ ਕਣਕ ਵੱਢ ਕੇ ਮੰਡੀਆਂ 'ਚ ਲਿਆਂਦੀ ਜਾ ਰਹੀ ਹੈ ਪ੍ਰੰਤੂ ਬੋਲੀ ਲਗਾਉਣ ਵਾਲਾ ਕੋਈ ਵੀ ਅਧਿਕਾਰੀ ਨਹੀਂ ਪਹੁੰਚ ਰਿਹਾ ਅਤੇ ਆੜ੍ਹਤੀਆ ਦੀ ਵੀ ਮੰਡੀ 'ਚ ਆਮਦ ਘੱਟ ਹੈ | ਪਿੰਡ ਭੈਣੀ ਬਾਘਾ ਦੀ ਮੰਡੀ 'ਚ ਪਹੁੰਚੇ ਕਿਸਾਨ ਚੇਤ ਸਿੰਘ, ਭੋਲਾ ਸਿੰਘ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ 14 ਅਪ੍ਰੈਲ ਤੋਂ ਬਾਅਦ ਬੋਲੀ ਹੋਣ ਦੀ ਸੰਭਾਵਨਾ ਹੈ ਪਰ ਬਾਰਦਾਨਾ ਨਾ ਹੋਣ ਕਾਰਨ ਇਹ ਟਲ਼ ਵੀ ਸਕਦੀ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਕੀਤੀ ਜਾਵੇ |
ਖ਼ਰੀਦ ਕੇਂਦਰਾਂ 'ਚ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ <br/>
ਅਜੀਤ ਡੈਸਕ
13-04-2026