08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੈਸ ਸਿੰਲਡਰ ਬੁਕਿੰਗ ਲਈ ਕੰਪਨੀਆਂ ਵਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ 'ਚ ਪਾਇਆ ਜਾ ਰਿਹਾ ਪਾੜਾ ਸਹਿਣਯੋਗ ਨਹੀਂ-ਗੋਲਡੀ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਸੰਗਤ ਮੰਡੀ, 12 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਰਸੋਈ ਗੈਸ ਸਿਲੰਡਰ ਬੁੱਕ ਕਰਨ ਲਈ ਪੈਟਰੌਲੀਅਮ ਕੰਪਨੀਆਂ ਵਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਪਾਇਆ ਜਾ ਰਿਹਾ ਪਾੜਾ ਸਹਿਣਯੋਗ ਨਹੀਂ ਹੈ, ਜਿਸ ਨੂੰ ਜਲਦੀ ਇਕਸਾਰ ਕੀਤਾ ਜਾਣਾ ਚਾਹੀਦਾ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਆਖੀ | ਉਨ੍ਹਾਂ ਕਿਹਾ ਕਿ ਇੰਡੀਅਨ ਆਇਲ ਦੀ ਸਹਾਇਕ ਇੰਡੇਨ ਗੈਸ ਕੰਪਨੀ ਵਲੋਂ ਰਸੋਈ ਗੈਸ ਦੀ ਕਿੱਲਤ ਦੇ ਚੱਲਦਿਆਂ ਰਸੋਈ ਗੈਸ ਸਿਲੰਡਰ ਬੁੱਕ ਕਰਨ ਲਈ ਸ਼ਹਿਰੀ ਖੇਤਰਾਂ ਲਈ 25 ਦਿਨਾਂ ਦਾ ਅਤੇ ਪੇਂਡੂ ਖੇਤਰਾਂ ਲਈ 45 ਦਿਨਾਂ ਦੇ ਅੰਤਰਾਲ ਦਾ ਸਮਾਂ ਨਿਸ਼ਚਿਤ ਕੀਤਾ ਜਾਣਾ ਵਾਜਿਬ ਨਹੀਂ ਹੈ, ਇਸ ਨਾਲ ਪੇਂਡੂ ਖੇਤਰ ਦੇ ਲੋਕਾਂ ਨਾਲ ਹੋ ਰਹੇ ਵਿਤਕਰੇ ਦੀ ਝਲਕ ਸਾਫ਼ ਦਿਖਾਈ ਦਿੰਦੀ ਹੈ, ਜੋ ਸਹਿਣਯੋਗ ਨਹੀਂ ਹੈ | ਉਨ੍ਹਾਂ ਦੱਸਿਆ ਕਿ ਇੰਡੇਨ ਗੈਸ ਕੰਪਨੀ ਵਲੋਂ ਜ਼ਿਲ੍ਹੇ ਦੀਆਂ ਕਈ ਮੰਡੀਆਂ ਨੂੰ ਆਪਣੇ ਤੌਰ 'ਤੇ ਪੇਂਡੂ ਖ਼ੇਤਰ ਐਲਾਨ ਕੇ ਉਥੋਂ ਦੇ ਲੋਕਾਂ ਨੂੰ ਹੱਕਾਂ ਤੋਂ ਵਾਂਝੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਰੇ ਹੀ ਲੋਕਾਂ ਵਲੋਂ ਖਾਣਾ ਬਨਾਉਣ ਲਈ ਬਰਾਬਰ ਗੈਸ ਦੀ ਖ਼ਪਤ ਕੀਤੀ ਜਾਂਦੀ ਹੈ ਤਾਂ ਫਿਰ ਪੇਂਡੂ ਲੋਕਾਂ ਨਾਲ ਇਹ ਧੱਕੇਸ਼ਾਹੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਦਾ ਕੇਂਦਰ ਸਰਕਾਰ ਨੂੰ ਤੁਰੰਤ ਨੋਟਿਸ ਲੈ ਕੇ ਸਾਰੇ ਲੋਕਾਂ ਨੂੰ ਬਰਾਬਰੀ ਦਾ ਹੱਕ ਦਿਵਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਵਿਵਾਦਾਂ ਦੇ ਘੇਰੇ 'ਚ ਆਈ ਸਥਾਨਕ ਗੈਸ ਏਜੰਸੀ ਦੀ ਜਾਂਚ ਈ. ਡੀ.ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਰਵਾਏ ਜਾਣ ਦੀ ਕੀਤੀ ਮੰਗ ਕਰਦਿਆਂ ਕਿਹਾ ਕਿ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਗੈਸ ਏਜੰਸੀਆਂ 'ਚ ਕੁੱਲ ਮਿਲਾ ਕੇ ਏਨੀ ਭੀੜ ਨਹੀਂ ਹੁੰਦੀ ਜਿੰਨੀ ਸੰਗਤ ਮੰਡੀ ਦੀ ਇਕਲੌਤੀ ਗੈਸ ਏਜੰਸੀ ਮੂਹਰੇ ਭੀੜ ਦੇਖਣ ਨੂੰ ਮਿਲਦੀ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਵਲੋਂ ਉਕਤ ਗੈਸ ਏਜੰਸੀ ਵਲੋਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਰੋਜ਼ਾਨਾ ਸਾਹਮਣੇ ਆ ਰਹੀਆਂ ਹਨ, ਜਿਸ ਦੀ ਇਲਾਕੇ ਦੇ ਲੋਕਾਂ ਵਲੋਂ ਨਿਰਪੱਖ ਏਜੰਸੀਆਂ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ | ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਲੋਕਾਂ ਨੂੰ ਗੈਸ ਸਿਲੰਡਰਾਂ ਦੀ ਪੂਰਤੀ ਤੋਂ ਭੱਜ ਰਹੀਆਂ ਗੈਸ ਕੰਪਨੀਆਂ ਵਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਕੀਤਾ ਜਾ ਰਿਹਾ ਵਿਤਕਰਾ ਤੁਰੰਤ ਬੰਦ ਕਰਕੇ ਪਹਿਲਾਂ ਦੀ ਤਰ੍ਹਾਂ ਲੋਕਾਂ ਨੂੰ ਗੈਸ ਸਿਲੰਡਰਾਂ ਦੀ ਸਪਲਾਈ ਕੀਤੀ ਜਾਣੀ ਚਾਹੀਦੀ ਹੈ, ਨਹੀਂ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਗੈਸ ਏਜੰਸੀਆਂ ਮੂਹਰੇ ਧਰਨੇ ਪ੍ਰਦਰਸ਼ਨ ਕਰਨ ਲਈ ਲੋਕ ਮਜ਼ਬੂਰ ਹੋ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਦਾ ਸਨਮਾਨ <br/> ਅਗਲੀ ਖ਼ਬਰ ਵਿਵਾਦਾਂ ਦੇ ਘੇਰੇ 'ਚ ਆਈ ਸਥਾਨਕ ਗੈਸ ਏਜੰਸੀ ਦੀ ਜਾਂਚ ਈ.ਡੀ. ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਰਵਾਏ ਜਾਣ ਦੀ ਕੀਤੀ ਮੰਗ...
Ad Position 24