ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ
ਮਾਨਸਾ, 14 ਅਪ੍ਰੈਲ- ਭਾਰਤ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਦੇਣ ਕਿਸੇ ਇਕ ਖੇਤਰ ਵਿਚ ਨਹੀਂ ਬਲਕਿ ਦੇਸ਼ ਦੀਆਂ ਹੱਦਾਂ ਤੋਂ ਪਾਰ ਪੂਰੇ ਵਿਸ਼ਵ ਲਈ ਰਾਹ ਦਸੇਰਾ ਬਣੀ ਹੋਈ ਹੈ ਪ੍ਰੰਤੂ ਇਹ ਵੱਡੀ ਤਰਾਸਦੀ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਸਤਹੀ ਰੂਪ ਵਿਚ ਵੇਖਿਆ ਤੇ ਪ੍ਰਚਾਰਿਆ ਜਾ ਰਿਹਾ ਹੈ | ਇਹ ਵਿਚਾਰ ਡਾ. ਭੀਮ ਰਾਓ ਅੰਬੇਡਕਰ ਦੀ 135ਵੇਂ ਜਨਮ ਦਿਨ ਮੌਕੇ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ ਸਮਾਗਮਾਂ ਦੌਰਾਨ ਬੁਲਾਰਿਆਂ ਨੇ ਪ੍ਰਗਟਾਏ | ਉਨ੍ਹਾਂ ਲੋਕਾਈ ਨੂੰ ਅਪੀਲ ਕੀਤੀ ਕਿ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਸੰਵਿਧਾਨ ਦੀਆਂ ਮਦਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਹਰ ਸੰਘਰਸ਼ ਕਰਨ |
ਡਾ. ਅੰਬੇਡਕਰ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਹਰ ਮੋੜ 'ਤੇ ਲੜਾਈ ਲੜੀ-ਡੀ.ਸੀ.
ਡਾ. ਭੀਮ ਰਾਓ ਅੰਬੇਡਕਰ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਮੋੜ 'ਤੇ ਲੜਾਈ ਲੜੀ | ਇਹ ਵਿਚਾਰ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਡਕਰ ਦੀ ਜੈਅੰਤੀ ਮੌਕੇ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਮੌਕੇ ਪ੍ਰਗਟਾਏ | ਉਨ੍ਹਾਂ ਕਿਹਾ ਕਿ ਡਾ. ਸਾਹਿਬ ਮਹਾਨ ਵਿਦਵਾਨ, ਸਮਾਜ ਸੁਧਾਰਕ ਅਤੇ ਦੂਰ-ਦਿ੍ਸ਼ਟੀ ਵਾਲੇ ਇਨਸਾਨ ਸਨ | ਉਹ ਭਾਰਤੀ ਸੰਵਿਧਾਨ ਦੇ ਰਚਨਹਾਰੇ ਸਨ, ਜਿਨ੍ਹਾਂ ਨੇ ਸਭਨਾਂ ਨੂੰ ਬਰਾਬਰ ਦਾ ਹੱਕ ਦਿੱਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਵੱਖ-ਵੱਖ ਵਿਭਾਗੀ ਅਧਿਕਾਰੀ, ਕਰਮਚਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ |
ਡਾ. ਭੀਮ ਰਾਓ ਅੰਬੇਡਕਰ ਦੀ ਦੇਸ਼ ਨੂੰ ਵੱਡੀ ਦੇਣ-ਅਰੋੜਾ
ਸ਼ੋ੍ਰਮਣੀ ਅਕਾਲੀ ਦਲ ਵਲੋਂ ਵੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਬਾਬਾ ਸਾਹਿਬ ਵਲੋਂ ਸਿਰਜਿਆ ਭਾਰਤੀ ਸੰਵਿਧਾਨ ਵਿਸ਼ਵ 'ਚ ਸਭ ਤੋਂ ਵੱਡਾ ਤੇ ਅਨੋਖਾ ਸੰਵਿਧਾਨ ਹੈ | ਉਨ੍ਹਾਂ ਕਿਹਾ ਕਿ ਡਾ. ਸਾਹਿਬ ਦੀ ਦੇਸ਼ ਨੂੰ ਵਡਮੁੱਲੀ ਦੇਣ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਦੇ ਨਾਲ ਹੀ ਸਰਕਾਰਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਸੰਵਿਧਾਨਿਕ ਮਦਾਂ ਨੂੰ ਇੰਨ-ਬਿੰਨ ਲਾਗੂ ਕਰਨ | ਇਸ ਮੌਕੇ ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ, ਸਾਬਕਾ ਕੌਂਸਲਰ ਹਰਬੰਸ ਸਿੰਘ ਪੰਮੀ, ਅਕਾਲੀ ਆਗੂ ਰੰਗੀ ਸਿੰਘ ਖਾਰਾ, ਬਲਜੀਤ ਸਿੰਘ ਸੇਠੀ, ਤਰਜੋਤ ਸਿੰਘ, ਸ਼ਿੰਦਰਪਾਲ ਸਿੰਘ, ਵਿਜੇ ਕੁਮਾਰ ਭੀਖੀ, ਹਰਬੰਸ ਸਿੰਘ ਗੋਲੂ, ਜੁਗਰਾਜ ਸਿੰਘ ਰਾਜ ਪੇਂਟਰ ਆਦਿ ਹਾਜ਼ਰ ਸਨ |
ਡਾ. ਅੰਬੇਡਕਰ ਵਲੋਂ ਸਿਰਜਿਆ ਸੰਵਿਧਾਨ ਬਰਾਬਰਤਾ ਦਾ ਪ੍ਰਤੀਕ-ਸਿੰਗਲਾ
ਕਾਂਗਰਸ ਕਮੇਟੀ ਵਲੋਂ ਡਾ. ਅੰਬੇਡਕਰ ਜੈਅੰਤੀ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਵਲੋਂ ਬਾਬਾ ਸਾਹਿਬ ਦੇ ਜੀਵਨ, ਸੰਘਰਸ਼ ਅਤੇ ਮਹਾਨ ਦੇਣ ਸਬੰਧੀ ਗੱਲਬਾਤ ਕਰਦਿਆਂ ਕਿਹਾ ਦੇਸ਼ ਦੇ ਹਰ ਨਾਗਰਿਕ ਨੂੰ ਜੋ ਆਜ਼ਾਦੀ, ਅਧਿਕਾਰ ਅਤੇ ਸਮਾਨਤਾ ਮਿਲੀ ਹੈ, ਉਹ ਸਿਰਫ਼ ਡਾ. ਅੰਬੇਡਕਰ ਦੀ ਮਹਾਨ ਸੋਚ ਅਤੇ ਸੰਘਰਸ਼ ਦਾ ਨਤੀਜਾ ਹੈ | ਹਾਜ਼ਰੀਨਾਂ ਨੇ ਬਾਬਾ ਸਾਹਿਬ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਅਰਪਿਤ ਕਰ ਕੇ ਨਮਨ ਕੀਤਾ ਅਤੇ ਸਿਧਾਂਤਾਂ 'ਤੇ ਚੱਲਣ ਦਾ ਸੰਕਲਪ ਲਿਆ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਬਲਕੌਰ ਸਿੰਘ ਸਿੱਧੂ, ਗੁਰਪ੍ਰੀਤ ਕੌਰ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਬਲਬੀਰ ਸਿੰਘ ਦੰਦੀਵਾਲ, ਸੁਰੇਸ਼ ਕੁਮਾਰ ਨੰਦਗੜ੍ਹੀਆ, ਪਿ੍ਤਪਾਲ ਸਿੰਘ ਡਾਲੀ, ਡਾ. ਮਨਜੀਤ ਸਿੰਘ ਰਾਣਾ, ਬਲਵਿੰਦਰ ਨਾਰੰਗ, ਗੁਰਸ਼ਰਨ ਸਿੰਘ ਮਾਖਾ, ਅਮਰੀਕ ਸਿੰਘ ਢਿੱਲੋਂ, ਮਨਦੀਪ ਸਿੰਘ ਗੋਰਾ ਪ੍ਰਧਾਨ, ਸੱਤਪਾਲ ਸਿੰਘ ਮੂਲੇਵਾਲਾ, ਇਕਬਾਲ ਸਿੰਘ ਫਫੜੇ, ਗੋਪਾਲ ਸ਼ਰਮਾ, ਰਣਜੀਤ ਸਿੰਘ ਦੋਦੜਾ, ਇੰਦਰਜੀਤ ਸਿੰਘ ਭੀਖੀ, ਅਮਨ ਭੀਖੀ, ਮੱਖਣ ਸ਼ਰਮਾ, ਹਰਕੇਸ਼ ਬਾਵਾ, ਸੰਦੀਪ ਮਹਿਤਾ, ਬੀਰੇਂਦਰ ਸਿੰਘ ਧਾਲੀਵਾਲ, ਸਤੀਸ਼ ਕੁਮਾਰ ਮਹਿਤਾ ਆਦਿ ਸਨ |
ਸਫ਼ਾਈ ਕਰਮਚਾਰੀਆਂ ਨੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸੈਂਟਰਲ ਵਾਲਮੀਕੀ ਸਭਾ ਇੰਡੀਆ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਅਟਵਾਲ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬਾਬਾ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਨਿਰੋਏ ਸਮਾਜ ਦੀ ਸਥਾਪਨਾ ਲਈ ਸਭਨਾਂ ਨੂੰ ਯਤਨ ਜੁਟਾਉਣੇ ਚਾਹੀਦੇ ਹਨ | ਇਸ ਮੌਕੇ ਮੁਕੇਸ਼ ਕੁਮਾਰ ਰੱਤੀ, ਪਵਨ ਕੁਮਾਰ ਟਾਂਕ, ਅਨੀਤ ਕੁਮਾਰ, ਵਿਸ਼ਾਲ ਕੁਮਾਰ, ਸੋਨੂੰ ਚੌਹਾਨ, ਤਰਸੇਮ ਕੁਮਾਰ, ਬੂਟਾ ਰਾਮ, ਵਿਜੈ ਕੁਮਾਰ, ਬਾਲਾ ਰਾਮ ਅਟਵਾਲ, ਰਾਮ ਸਿੰਘ ਅਟਵਾਲ, ਪ੍ਰੇਮ ਕੁਮਾਰ ਲੋਟੀਆ, ਪੱਪੂ ਕੁਮਾਰ ਲੋਟੀਆ ਆਦਿ ਹਾਜ਼ਰ ਸਨ |
ਬੁਢਲਾਡਾ 'ਚ ਵੱਖ ਵੱਖ ਥਾਵਾਂ 'ਤੇ ਅੰਬੇਡਕਰ ਦਿਵਸ ਮਨਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ ਅਨੁਸਾਰ- ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਸ਼ਹਿਰ ਦੇ ਸਫ਼ਾਈ ਸੇਵਕਾਂ ਵਲੋਂ ਰੇਲਵੇ ਰੋਡ ਤੋਂ ਸਦਭਾਵਨਾ ਮਾਰਚ ਕੱਢਿਆ ਗਿਆ | ਜੋ ਡਾ. ਅੰਬੇਡਕਰ ਚੌਂਕ ਤੱਕ ਪੁੱਜਿਆ | ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਅਤੇ ਸਮਾਜ ਸੇਵੀਆਂ ਨੇ ਸ਼ਰਧਾਂਜਲੀਆਂ ਭੇਟ ਕਰਦਿਆਂ ਦਬੇ ਕੁਚਲੇ ਲੋਕਾਂ ਦੇ ਮਸੀਹਾ, ਦੇਸ਼ ਦੀ ਏਕਤਾ ਅਖੰਡਤਾ ਤੇ ਆਪਸੀ ਭਾਈਚਾਰਕ ਸਾਂਝ ਦੇ ਮੁੱਦਈ ਦੱਸਿਆ | ਇਸ ਮੌਕੇ ਯੂਨੀਅਨ ਆਗੂ ਅਜੇ ਕੁਮਾਰ ਬਾਲਮੀਕੀ, ਜ਼ਿਲ੍ਹਾ ਪ੍ਰਧਾਨ ਮਹੇਸ਼ ਬਾਲਮੀਕੀ, ਜੈ ਭਗਵਾਨ, ਅਰੁਣ ਕੁਮਾਰ, ਬਾਲ ਕਿ੍ਸ਼ਨ, ਸਮਾਜ ਸੇਵੀ ਐਡਵੋਕੇਟ ਰਕੇਸ਼ ਕੁਮਾਰ ਖੱਟਕ, ਆਪ ਆਗੂ ਸਤੀਸ਼ ਕੁਮਾਰ ਸਿੰਗਲਾ, ਕੁਲਦੀਪ ਸ਼ੀਮਾਰ, ਕਾ. ਜਗਸੀਰ ਸਿੰਘ, ਨੰਬਰਦਾਰ ਰਮੇਸ਼ ਕੁਮਾਰ ਆਦਿ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ |
ਬੀਰੋਕੇ ਕਲਾਂ ਵਿਖੇ ਸਮਾਗਮ ਕਰਵਾਇਆ
ਪਿੰਡ ਬੀਰੋਕੇ ਕਲਾਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਗੂਆਂ ਨੇ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ 'ਤੇ ਚੱਲਣ ਦਾ ਪ੍ਰਣ ਲਿਆ | ਸਮਾਗਮ ਮੌਕੇ ਮਨਪ੍ਰੀਤ ਕੌਰ ਯੂ.ਪੀ.ਐਸ.ਸੀ. ਪ੍ਰੀਖਿਆ ਪਾਸ ਅਤੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸਰਕਾਰੀ ਸੈਕੰਡਰੀ ਸਕੂਲ ਦੇ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ 'ਤੇ ਆਉਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਕਰਨੈਲ ਵੈਰਾਗੀ, ਸੰਦੀਪ ਸਿੰਘ ਬੀਰੋਕੇ, ਵਿਸਾਖਾ ਸਿੰਘ, ਮੁੱਖ ਅਧਿਆਪਕ ਕਸ਼ਮੀਰ ਸਿੰਘ, ਪਿ੍ੰਸੀਪਲ ਲਖਵੀਰ ਸਿੰਘ, ਬਾਬਾ ਸਾਂਤਾ ਨੰਦ ਹਵੇਲੀ ਵਾਲੇ, ਬਾਬਾ ਬਾਲਕ ਰਾਮ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਸਰਪੰਚ ਗੁਰਮੀਤ ਸਿੰਘ, ਐਡਵੋਕੇਟ ਸਵਰਨਜੀਤ ਸਿੰਘ ਦਲਿਓ ਤੇ ਗੁਰਵਿੰਦਰ ਸਿੰਘ, ਜਗਸੀਰ ਸਿੰਘ ਸੀਰਾ, ਸਤਿਗੁਰ ਸਿੰਘ, ਮੀਆਂ ਫੁਰਕਾਨ ਖ਼ਾਨ, ਬਲਕਾਰ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ, ਜਤਿੰਦਰਜੀਤ ਸਿੰਘ, ਜੱਗੀ ਸਿੰਘ, ਭੋਲਾ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਪੀ.ਆਰ.ਟੀ.ਸੀ. ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮਨਾਇਆ ਜਨਮ ਦਿਵਸ
ਪੀ.ਆਰ.ਟੀ.ਸੀ. ਡਿਪੂ ਬੁਢਲਾਡਾ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅੰਬੇਡਕਰ ਦੇ ਜਨਮ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਗਿਆ | ਸੰਬੋਧਨ ਕਰਦਿਆਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਾਕਮ ਸਿੰਘ, ਸੀ.ਆਈ. ਜਗਸੀਰ ਸਿੰਘ, ਇੰਸਪੈਕਟਰ ਰਾਮਪਾਲ ਸਿੰਘ, ਕਾਲਾ ਸਿੰਘ ਭੀਖੀ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਜਗਸੀਰ ਸਿੰਘ ਨੇ ਸੰਬੋਧਨ ਕਰਦਿਆਂ ਡਾ. ਅੰਬੇਡਕਰ ਨੂੰ ਲੋਕ ਹੱਕਾਂ ਦੇ ਰਖਵਾਲੇ ਦੱਸਿਆ |
ਜਨਮ ਦਿਹਾੜੇ ਮੌਕੇ ਅਮਨ ਸਿੰਗਲਾ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ- ਕਾਂਗਰਸ ਆਗੂ ਅਮਨ ਸਿੰਗਲਾ ਢੈਪਈ ਦੀ ਅਗਵਾਈ ਵਿਚ ਰਾਮਪਾਲ ਢੈਪਈ ਵੈੱਲਫੇਅਰ ਫਾੳਾੂਡੇਸ਼ਨ ਵਲੋਂ ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਇਲਾਕੇ ਦੇ ਹੋਣਹਾਰ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਮੱਖਣ ਹਾਜ਼ੀ, ਇੰਦਰਜੀਤ ਸਿੰਘ ਭੀਖੀ, ਵਿਪਨ ਕੁਮਾਰ ਲੱਕੀ, ਖੇਡ ਅਧਿਆਪਕਾ ਸੁਖਵਿੰਦਰ ਕੌਰ, ਸਕੂਲ ਚੇਅਰਮੈਨ ਕੁਲਵੰਤ ਸਿੰਘ, ਕਬੱਡੀ ਕੋਚ ਬੁੱਧ ਸਿੰਘ, ਸਾਬਕਾ ਕੌਂਸਲਰ ਮਲਕੀਤ ਸਿੰਘ ਆਦਿ ਹਾਜ਼ਰ ਸਨ |
ਭਾਜਪਾ ਨੇ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਭਾਰਤੀ ਜਨਤਾ ਪਾਰਟੀ ਸਰਕਲ ਬਰੇਟਾ ਵਲੋਂ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਨਾਈ ਗਈ | ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਨੇ ਕਿਹਾ ਕਿ ਡਾ. ਅੰਬੇਡਕਰ ਜੀ ਸਿਰਫ਼ ਸੰਵਿਧਾਨ ਦੇ ਰਚੇਤਾ ਹੀ ਨਹੀਂ ਸਨ ਸਗੋਂ ਇਕ ਦੂਰ-ਦਰਸ਼ੀ ਸਮਾਜ ਸੁਧਾਰਕ ਅਤੇ ਗਹਿਰੇ ਰਾਜਨੀਤਕ ਚਿੰਤਕ ਵੀ ਸਨ | ਇਸ ਮੌਕੇ ਸੂਰਜ ਪ੍ਰਕਾਸ਼, ਗੋਰਾ ਲਾਲ, ਹਰੀਸ਼ ਕੁਮਾਰ, ਮੋਹਿਤ ਜਾਗੜਾ, ਬੱਦਰੀ ਪਰਸ਼ਾਦ, ਮਹਿੰਦਰ ਸਿੰਘ, ਰਾਜ ਕੁਮਾਰ, ਦੀਪ ਕੁਮਾਰ, ਸੂਰਜ ਕੁਮਾਰ, ਪ੍ਰਸ਼ੋਤਮ ਸਿੰਘ, ਗੋਬਿੰਦ ਸ਼ਰਮਾ ਆਦਿ ਹਾਜ਼ਰ ਸਨ |
ਡਾ. ਅੰਬੇਡਕਰ ਦੀ ਵਿਚਾਰਧਾਰਾ 'ਤੇ ਪਹਿਰਾ ਦੇ ਕੇ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਲੋੜ
ਅਜੀਤ ਡੈਸਕ
15-04-2026