14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਰਦਮਸ਼ੁਮਾਰੀ 'ਚ ਸਾਰੇ ਵਿਭਾਗਾਂ ਦੇ ਕਰਮਚਾਰੀ ਲਗਾਏ ਜਾਣ ਨਾ ਕਿ ਇਕੱਲੇ ਅਧਿਆਪਕ-ਡੀ.ਟੀ.ਐੱਫ.

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਮਾਨਸਾ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਕੂਲਾਂ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਵਿਚ ਹੀ ਸਰਕਾਰ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਤੋਂ ਦੂਰ ਕਰ ਦਿੱਤਾ ਹੈ | ਇਹ ਦੋਸ਼ ਡੈਮੋਕ੍ਰੇਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਲਗਾਉਂਦਿਆਂ ਦੱਸਿਆ ਕਿ ਮਈ ਮਹੀਨੇ ਸ਼ੁਰੂ ਹੋਣ ਵਾਲੀ ਮਰਦਮਸ਼ੁਮਾਰੀ 'ਚ ਵੱਡੀ ਗਿਣਤੀ 'ਚ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ, ਜੋ ਫਰਵਰੀ 2027 ਤੱਕ ਚੱਲੇਗੀ, ਜਿਸ ਕਰ ਕੇ ਅਧਿਆਪਕ ਅਪ੍ਰੈਲ ਮਹੀਨੇ ਤੋਂ ਹੀ ਮਰਦਮਸ਼ੁਮਾਰੀ ਦੀਆਂ ਟਰੇਨਿੰਗਾਂ 'ਚ ਉਲਝ ਕੇ ਸਕੂਲਾਂ ਤੋਂ ਦੂਰ ਹੋ ਜਾਣਗੇ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬੀ. ਐਲ. ਓ. ਲੱਗੇ ਵੱਡੀ ਗਿਣਤੀ ਅਧਿਆਪਕਾਂ ਨੂੰ ਐਸ. ਆਈ. ਆਰ. ਸਰਵੇ ਲਈ ਸਕੂਲਾਂ ਤੋਂ ਬਾਹਰ ਵੋਟਾਂ ਦੇ ਸੁਧਾਈ ਅਤੇ ਵੋਟਾਂ ਬਣਾਉਣ ਦੇ ਕੰਮਾਂ 'ਚ ਲਾ ਰੱਖਿਆ ਹੈ | ਇਸੇ ਦੌਰਾਨ ਅਧਿਆਪਕ ਆਗੂ ਰਾਜਵਿੰਦਰ ਸਿੰਘ ਬਹਿਣੀਵਾਲ, ਨਵੀਨ ਗੋਇਲ, ਗੁਰਬਚਨ ਸਿੰਘ ਹੀਰੇਵਾਲਾ, ਗੁਰਪ੍ਰੀਤ ਸਿੰਘ ਭੀਖੀ ਨੇ ਕਿਹਾ ਕਿ ਆਪਣੀਆਂ ਜ਼ਿੰਮੇਵਾਰੀਆਂ 'ਤੇ ਅਧਿਆਪਕਾਂ ਵਲੋਂ ਨਵੇਂ ਦਾਖਲ ਕੀਤੇ ਗਏ ਅਤੇ ਬੱਚਿਆਂ ਦੇ ਮਾਪੇ ਇਸ ਵਰਤਾਰੇ ਨੂੰ ਲੈ ਕੇ ਦੁਚਿੱਤੀ 'ਚ ਹਨ ਕਿ ਅਧਿਆਪਕ ਸਕੂਲਾਂ 'ਚ ਪੜ੍ਹਾਉਣ ਦੀ ਥਾਂ ਵਾਧੂ ਦੇ ਕੰਮਾਂ 'ਚ ਉਲਝਾ ਰੱਖੇ ਹਨ | ਉਨ੍ਹਾਂ ਮੰਗ ਕੀਤੀ ਕਿ ਮਰਦਮਸ਼ੁਮਾਰੀ ਦੇ ਕਾਰਜ ਲਈ ਸਾਰੇ ਵਿਭਾਗਾਂ 'ਚੋਂ ਕਰਮਚਾਰੀ ਲਗਾਏ ਜਾਣ ਨਾ ਕਿ ਇਕੱਲੇ ਅਧਿਆਪਕਾਂ ਦੀ ਡਿਊਟੀ ਲਗਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮੰਡੀਆਂ 'ਚ ਕਣਕ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨ ਮੰਡੀਆਂ 'ਚ ਰਾਤਾਂ ਕੱਟਣ ਲਈ ਮਜਬੂਰ ਅਗਲੀ ਖ਼ਬਰ ਕਣਕ ਦੀ ਖ਼ਰੀਦ 'ਚ ਕੋਈ ਦਿੱਕਤ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ-ਡੀ.ਸੀ.
Ad Position 24