08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਵਿਧਾਇਕ ਸਿੰਗਲਾ ਨੇ ਮੁੱਖ ਯਾਰਡ ਭੀਖੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

Ad Position 21
No active advertisement
ਅਨਾਜ ਮੰਡੀ ਵਿਖੇ ਕਣਕ ਖ਼ਰੀਦ ਦੀ ਸ਼ੁਰੂਆਤ ਕਰਵਾਉਦੇਂ ਹੋਏ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ | ਤਸਵੀਰ : ਬਲਕਾਰ ਸਿੰਘ ਸਹੋਤਾ <br/> 16-04-2026
ਭੀਖੀ, 15 ਅਪ੍ਰੈਲ (ਬਲਕਾਰ ਸਿੰਘ ਸਹੋਤਾ)- ਬੀਤੇ ਕਈ ਦਿਨਾਂ ਤੋਂ ਕਣਕ ਦੀ ਬੋਲੀ ਨਾ ਲੱਗਣ ਕਾਰਨ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਨੇ ਉਦੋਂ ਰਾਹਤ ਦੇ ਸਾਹ ਲਏ ਜਦੋਂ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਸਥਾਨਕ ਮੁੱਖ ਯਾਰਡ ਵਿਖੇ ਕਣਕ ਖ਼ਰੀਦ ਦੀ ਵਿੱਧੀਬੱਧ ਰੂਪ 'ਚ ਖ਼ਰੀਦ ਸ਼ੁਰੂ ਕਰਵਾਈ | ਉਨ੍ਹਾਂ ਕਿਹਾ ਕਿ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਖ਼ਰਾਬ ਹੋਣ ਕਰ ਕੇ ਪਹਿਲਾ ਹੀ ਵਿੱਤੀ ਨੁਕਸਾਨ ਹੋ ਗਿਆ ਹੈ ਪਰ ਰਾਜ ਸਰਕਾਰ ਹੋਰ ਨੁਕਸਾਨ ਨਹੀਂ ਹੋਣ ਦੇਵੇਗੀ ਅਤੇ ਉਹ ਕਿਸਾਨੀ ਹਿਤਾਂ ਲਈ ਡਟ ਕੇ ਖੜ੍ਹੇ ਹਨ | ਉਨ੍ਹਾਂ ਜਾਣਕਾਰੀ ਦਿੱਤੀ ਕਿ ਮਾਰਕਿਟ ਕਮੇਟੀ ਭੀਖੀ ਅਧੀਨ ਆਉਦੇਂ 26 ਖ਼ਰੀਦ ਕੇਂਦਰਾਂ 'ਤੇ 9 ਹਜ਼ਾਰ 500 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 4 ਖ਼ਰੀਦ ਏਜੰਸੀਆਂ ਮਾਰਕਫੈੱਡ, ਪਨਸਪ, ਪਨਗਰੇਨ ਅਤੇ ਵੇਅਰ-ਹਾਊਸ ਖ਼ਰੀਦ ਕਰਨਗੀਆਂ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਾਲੇ 1-2 ਦਿਨ ਵਾਢੀ 'ਚ ਦੇਰੀ ਕਰਨ ਤਾਂ ਜੋ ਖ਼ਰੀਦ ਕੇਂਦਰ 'ਤੇ ਆਮਦ ਹੋਈ ਕਣਕ ਦਾ ਨਬੇੜਾ ਕਰ ਕੇ ਪਿੜ ਵਿਹਲੇ ਕੀਤੇ ਜਾ ਸਕਣ | ਕਮੇਟੀ ਚੇਅਰਮੈਨ ਵਰਿੰਦਰ ਸੋਨੀ ਨੇ ਦੱਸਿਆ ਕਿ ਖ਼ਰੀਦ ਕੇਂਦਰਾਂ 'ਤੇ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਮੇਟੀ ਸਟਾਫ਼ ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦਰਮਿਆਨ ਵਧੀਆ ਤਾਲਮੇਲ ਬਣਾ ਕੇ ਰੱਖੇਗਾ | ਇਸ ਮੌਕੇ ਕਮੇਟੀ ਸਕੱਤਰ ਗੁਰਵਿੰਦਰ ਸਿੰਘ, ਜਗਤਾਰ ਸਿੰਘ ਸੋਹੀ, ਵਿਨੋਦ ਕੁਮਾਰ, ਗੁਰਵਿੰਦਰ ਸ਼ਰਮਾ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਸਮਾਓਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਗਰਿੱਡ ਬਰੇਟਾ ਵਿਖੇ ਧਰਮ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਖੁਸ਼ਪ੍ਰੀਤ ਨੇ ਪੰਜਾਬ ਦੀ ਮੈਰਿਟ ਸੂਚੀ 'ਚ 12ਵਾਂ ਤੇ ਜ਼ਿਲੇ੍ਹ 'ਚੋਂ ਦੂਜਾ ਸਥਾਨ ਹਾਸਿਲ ਕੀਤਾ <br/>
Ad Position 24